ਸ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ
twenty-seventh; also ਸਤ੍ਹਾਈਆਂ
ਪ੍ਰਾ. ਸਹੇਲੀ. ਸੰ. ਸਖੀ "ਸਹੀਆਂ ਵਿਚਿ ਫਿਰੈ ਸੁਹੇਲੀ." (ਸ੍ਰੀ ਛੰਤ ਮਃ ੪) "ਸੋਈ ਸਹੀ ਸੰਦੇਹ ਨਿਵਾਰੈ." (ਗਉ ਬਾਵਨ ਕਬੀਰ) ਸ਼ਸ਼ਕੀ. ਸਹੇ ਦੀ ਮਦੀਨ। ੩. ਫ਼ਾ. [سہی] ਵਿ- ਸਿੱਧਾ. ਰਾਸ੍ਤ। ੪. ਅ਼. [سحیح] ਸਹੀਹ. ਕ੍ਰਿ. ਵਿ- ਬਿਨਾ ਸੰਸੇ. ਨਿਸ਼ਚੇ ਕਰਕੇ. "ਹੈ ਤਉ ਸਹੀ ਲਖੈ ਜਉ ਕੋਈ." (ਗਉ ਬਾਵਨ ਕਬੀਰ) ੫. ਠੀਕ. ਯਥਾਰਥ. "ਸੁਣੀਐ ਸਿਖ ਸਹੀ." (ਵਾਰ ਰਾਮ ੧. ਮਃ ੧) "ਜਿਨੀ ਚਲਣੁ ਸਹੀ ਜਾਣਿਆ." (ਵਡ ਮਃ ੩. ਅਲਾਹਣੀ) "ਭਜਨ ਰਾਮ ਕੋ ਸਹੀ." (ਸੋਰ ਮਃ ੯) ੬. ਸੰਗ੍ਯਾ- ਨਿਰਣਾ. "ਮਿਲਿ ਸਾਧਹ ਕੀਨੋ ਸਹੀ." (ਸਾਰ ਮਃ ੫) ੭. ਹਸ੍ਤਾਕ੍ਸ਼੍ਰ. ਦਸ੍ਤਖ਼ਤ਼ "ਸ਼੍ਰੀ ਗੁਰੁ ਤੇ ਨਹਿ ਸਹੀ ਪਵਾਈ." (ਗੁਪ੍ਰਸੂ) ੮. ਹਿਸਾਬ ਦੀ ਵਹੀ. ੯. ਦੇਖੋ, ਸਹਨ. "ਮੈ ਤੇਰੀ ਕਠੋਰ ਬਾਣੀ ਬਹੁਤ ਸਹੀ ਹੈ." (ਜਸਾ)
ਵਾ- ਅਰੋਗ ਅਤੇ ਨੁਕਸਾਨ ਤੋਂ ਬਿਨਾ. ਬਿਨਾ ਖੇਦ ਅਤੇ ਹਾਨੀ. "ਘਰਿ ਸਹੀ ਸਲਮਤਿ ਆਏ." (ਸੋਰ ਮਃ ੫)
ਸਖੀਆਂ (ਜਿਗ੍ਯਾਸੂਆਂ) ਨੂੰ. "ਗੁਰੁ ਮੇਲੇ ਸਹੀਆਹ." (ਮਾਰੂ ਅਃ ਕਾਫੀ ਮਃ ੧)