ਸੰ. धातृ- ਧਾਤ੍ਰਿ. ਵਿ- ਰਖ੍ਯਾ ਕਰਨ ਵਾਲਾ। ੨. ਪਾਲਣ ਕਰਤਾ. ਪਾਲਕ। ੩. ਸੰਗ੍ਯਾ- ਬ੍ਰਹਮਾ.
ਸਿੰਧੀ. ਵੀਰਯ. ਮਣੀ। ੨. ਰੀਤਿ. ਰਿਵਾਜ.
nan
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)
ਦੇਖੋ, ਧਾਤੁ ੫. ਅਤੇ ੭.
ਸੰ. ਧੱਤੂਰ. ਸੰਗ੍ਯਾ- ਧਤੂਰਾ, ਕਨਕ। ੨. ਦੇਖੋ, ਧੂਰਤ.
ਸੰਗ੍ਯਾ- ਧੂਤਰੇਬਾਜ਼ੀ. ਠਗਮੂਰੀ. "ਧਾਰੁਤਬਾਜੀ ਸਬਦਿ ਨਿਵਾਰੇ." (ਰਾਮ ਅਃ ਮਃ ੩) ੨. ਧੂਰਤਬਾਜ਼ੀ. ਠਗਬਾਜ਼ੀ.
ਦੇਖੋ, ਧਾਤੁ ੫. "ਵਿਚਿ ਦੇਹੀ ਦੋਖ ਅਸਾਧ ਪੰਚ ਧਾਤੁ, ਹਰਿ ਕੀਏ ਖਿਨਿ ਪਰਲੇ." (ਨਟ ਮਃ ੪)
nan
ਸੰ. धातृ. ਵਿ- ਧਾਰਣ ਕਰਨ ਵਾਲਾ। ੨. ਸਹਾਇਕ। ੩. ਸੰਗ੍ਯਾ- ਵਿਧਾਤਾ. ਰਿਗਵੇਦ ਦੇ ਪਿਛਲੇ ਸ਼ਲੋਕਾਂ ਵਿਚ ਧਾਤ੍ਰਿ ਦੀ ਬਾਬਤ ਕੇਵਲ ਇਤਨਾ ਹੀ ਦੱਸਿਆ ਹੈ ਕਿ ਇਹ ਉਤਪੰਨ ਕਰਦਾ, ਪਾਲਦਾ, ਸੰਤਾਨ ਵਧਾਉਣ ਵਾਲਾ, ਵਿਆਹ ਰਚਾਉਣ ਵਾਲਾ ਅਤੇ ਗ੍ਰਹਸ੍ਥ ਆਸ਼੍ਰਮ ਨੂੰ ਨਿਭਾਉਣ ਵਾਲਾ ਹੈ. ਰੋਗਾਂ ਦਾ ਨਾਸ਼ ਕਰਦਾ ਹੈ ਅਤੇ ਟੁੱਟੇ ਹੋਏ ਅੰਗ ਜੋੜਦਾ ਹੈ. ਇਹ ਭੀ ਲਿਖਿਆ ਹੈ ਕਿ ਏਸੇ ਨੇ ਸੂਰਯ, ਚੰਦ੍ਰਮਾ, ਆਕਾਸ਼, ਪ੍ਰਿਥਿਵੀ ਅਤੇ ਵਾਯੂ ਰਚੇ ਹਨ. ਕਈ ਏਸ ਨੂੰ ਪ੍ਰਜਾਪਤਿ ਅਤੇ ਬ੍ਰਹਮਾ ਭੀ ਆਖਦੇ ਹਨ. ਪੁਰਾਣਾਂ ਦੇ ਸਮੇਂ ਇਸ ਦੀ ਤਿੰਨ ਦੇਵਤਿਆਂ ਵਿਚ ਗਿਣਤੀ ਹੋਈ ਹੈ। ੪. ਕਰਤਾਰ। ੫. ਪ੍ਰਾਰਬਧ. ਕ਼ਿਸਮਤ। ੬. ਸੰ. धात्री ਮਾਤਾ। ੭. ਪ੍ਰਿਥਿਵੀ। ੮. ਦਾਈ। ੯. ਮਾਇਆ। ੧੦. ਆਉਲਾ। ੧੧. ਇਮਲੀ। ੧੨. ਦੁਰਗਾ. "ਨਮੋ ਧਾਤ੍ਰੀਏਯੰ." (ਚੰਡੀ ੨)
ਸੰਗ੍ਯਾ- ਆਉਲੇ ਦਾ ਫਲ। ੨. ਇਮਲੀ ਦਾ ਫਲ. ਦੇਖੋ, ਧਾਤ੍ਰੀ ੧੦. ਅਤੇ ੧੧.
nan