ਦ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਸੰ. ਦਰ੍‍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍‍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍‍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)


ਦਰਸ਼ਨ ਕਰਕੇ. "ਦਰਸਨਿ ਰੂਪਿ ਅਪਾਰੁ." (ਵਾਰ ਆਸਾ)


ਵਿ- ਦਰ੍‍ਸ਼ਨ (ਸ਼ਾਸਤ੍ਰ) ਦੇ ਮੰਨਣ ਵਾਲਾ. "ਦਰਸਨੀ ਹੋਤ ਖਟ ਦਰਸ ਅਤੀਤਕੈ." (ਭਾਗੁ ਕ) ਗੁਰਦਰ੍‍ਸ਼ਨੀ (ਗੁਰਸ਼ਾਸ਼ਤ੍ਰ ਦੇ ਮੰਨਣ ਵਾਲਾ) ਹੁੰਦਾ ਹੈ ਖਟ ਦਰ੍‍ਸ਼ਨਾਂ ਨੂੰ ਲੰਘਕੇ। ੨. ਸੰ. ਦਰ੍‍ਸ਼ਨੀਯ, ਦੇਖਣ ਯੋਗ੍ਯ. ਦੀਦਾਰੀ. ਸੁੰਦਰ। ੩. ਦੇਖੋ, ਦਰਸਨੀ ਹੁੰਡੀ.