Meanings of Punjabi words starting from ਸ

ਸੰ. ਸੰਸ੍‍ਕਾਰ. ਸੰਗ੍ਯਾ- ਸੰ- ਉਪਸਰਗ ਅਤੇ ਕ੍ਰਿ ਧਾਤੁ ਤੋਂ ਇਹ ਸ਼ਬਦ ਹੈ. ਸੁਧਾਰਨਾ। ੨. ਸ਼ੁੱਧ ਕਰਨਾ। ੩. ਕਿਸੇ ਕਰਮ ਦੇ ਕਰਨ ਤੋਂ ਪੈਦਾ ਹੋਇਆ ਖਿਆਲ। ੪. ਧਰਮਰੀਤਿ ਨਾਲ ਕੀਤਾ ਹੋਇਆ ਉਹ ਕਰਮ, ਜਿਸ ਦਾ ਅਸਰ ਚਿੱਤ ਤੇ ਬਣਿਆ ਰਹੇ. ਜੈਸੇ- ਜਨਮ ਅਮ੍ਰਿਤ ਵਿਆਹ ਆਦਿ ਸੰਸਕਾਰ.#ਵਿਦ੍ਵਾਨਾਂ ਨੇ ਧਾਰਮਿਕ ਸੰਸਕਾਰ ਤਿੰਨ ਪ੍ਰਕਾਰ ਦੇ ਮੰਨੇ ਹਨ, ਉੱਤਮ ਮਧ੍ਯਮ ਅਤੇ ਨਿਸ਼ਿੱਧ.#(ੳ) ਉੱਤਮ ਸੰਸਕਾਰ ਉਹ ਹਨ, ਜਿਨ੍ਹਾਂ ਕਰਕੇ ਕਰਤਾਰ ਦੀ ਰਚਨਾ ਦੇ ਵਿਰੁੱਧ ਕੁਝ ਨਾ ਕੀਤਾ ਜਾਵੇ ਅਤੇ ਚਿੰਨ੍ਹ ਧਾਰੇ ਜਾਣ ਓਹ ਸ਼ਰੀਰ ਤਥਾ ਦੇਸ਼ ਦੀ ਰੱਖ੍ਯਾ ਦਾ ਕਾਰਣ ਹੋਣ. ਜੈਸੇ- ਅਮ੍ਰਿਤ ਸੰਸਕਾਰ ਸਮੇਂ ਸਿੱਖ ਕੱਛ ਕ੍ਰਿਪਾਣ ਧਾਰਦੇ ਹਨ.#(ਅ) ਮੱਧਮ ਸੰਸਕਾਰ ਉਹ ਹਨ ਜਿਨ੍ਹਾਂ ਦ੍ਵਾਰਾ ਵਾਹਗੁਰੂ ਦੀ ਰਚਨਾ ਬੁਰੀ ਸ਼ਕਲ ਵਿੱਚ ਕੀਤੀ ਜਾਵੇ ਅਤੇ ਚਿੰਨ੍ਹ ਐਸੇ ਧਾਰੇ ਜਾਣ, ਜਿਨ੍ਹਾਂ ਤੋਂ ਸ਼ਰੀਰ ਅਰ ਦੇਸ਼ ਨੂੰ ਕੋਈ ਲਾਭ ਨਾ ਪਹੁੰਚੇ. ਜੈਸੇ- ਜਟਾ ਭਸਮ ਜਨੇਉ ਕੰਠੀ ਆਦਿਕ ਲੋਕ ਧਾਰਨ ਕਰਦੇ ਹਨ.#(ੲ) ਨਿਸਿੱਧ (ਨਿਕ੍ਰਿਸਟ) ਸੰਸਕਾਰ ਉਹ ਹਨ ਜਿਨ੍ਹਾਂ ਕਰਕੇ ਸਿਰਜਨਹਾਰ ਦੀ ਰਚਨਾ ਖੰਡਿਤ ਕੀਤੀ ਜਾਵੇ ਅਰ ਦੇਹ ਤਥਾ ਦੇਸ਼ ਦਾ ਕੋਈ ਹਿਤ ਨਾ ਹੋ ਸਕੇ, ਜੈਸੇ- ਯੋਗੀਆਂ ਦਾ ਕਰਣਵੇਧ, ਸੁੰਨਤ (ਖਤਨਾ), ਮੁੰਡਨ ਆਦਿਕ.


ਵਿ- ਜਿਸ ਦਾ ਸੰਸਕਾਰ ਕੀਤਾ ਗਿਆ ਹੈ। ੨. ਸ਼ੁੱਧ ਕੀਤਾ। ੩. ਸੁਧਾਰਿਆ। ੪. ਵ੍ਯਾਕਰਣ ਦੀ ਰੀਤਿ ਅਨੁਸਾਰ ਸੁਧਾਰੀ ਹੋਈ ਬੋਲੀ। ੫. ਸੰਗ੍ਯਾ- ਦੇਵਭਾਸਾ. ਸੰਸਕ੍ਰਿਤ. (संस्कृत)