Meanings of Punjabi words starting from ਜ

ਦੇਖੋ, ਜੁਹਾਕ.


ਕ੍ਰਿ. ਥਾਂ. ਸਭ ਅਸਥਾਨਾਂ ਵਿੱਚ. "ਜਹਾਂ ਕਹਾਂ ਪ੍ਰਭੁ ਤੂੰ ਵਰਤੰਤਾ." (ਭੈਰ ਮਃ ੫)


ਅ਼. [جہاز] ਸੰਗ੍ਯਾ- ਤਿਆਰੀ। ੨. ਉੱਠ ਦਾ ਪਲਾਣ। ੩. ਪੋਤ. ਜਲਯਾਨ. ਬੋਹਿਥ. ਬੇੜਾ. "ਗੁਰੂ ਬਾਦਬਾਨਾਂ ਵਾਲੇ ਜਹਾਜ਼ ਹਵਾ ਦੇ ਜ਼ੋਰ ਚਲਦੇ ਸਨ, ਫੇਰ ਵਿਦ੍ਵਾਨਾਂ ਦੇ ਭਾਪ ਦੇ ਬਲ ਚਲਾਉਣੇ ਆਰੰਭੇ. ਸਭ ਤੋਂ ਪਹਿਲਾਂ ਭਾਰਤ ਵਿੱਚ ਹਵਾ ਦੇ ਬਲ ਨਾਲ ਚੱਲਣ ਵਾਲਾ ਪੁਰਤਗਾਲੀਆਂ (Portugese) ਦਾ ਜਹਾਜ ਸਨ ੧੪੯੮ ਵਿਚ ਗੋਆ ਦੇ ਬੰਦਰ ਆ ਕੇ ਲੱਗਾ, ਅਤੇ ਭਾਪ (ਵਾਸ੍‍ਪ) ਨਾਲ ਚਲਣ ਵਾਲਾ ਜਹਾਜ਼ "Enterprize" ਸਨ ੧੮੮੫ ਵਿੱਚ ਕਲਕੱਤੇ ਪਹੁਚਿਆ। ੪. ਦੇਖੋ, ਜਹੇਜ। ੫. ਭਾਵ- ਸਿੱਖਧਰਮ।


ਖ਼ਾ. ਸੰਸਾਰਸਾਗਰ ਤਰਣ ਲਈ ਗੁਰੂ ਨਾਨਕਦੇਵ ਦਾ ਧਰਮ ਧਾਰਨਾ. ਅਮ੍ਰਿਤ ਛਕਣਾ.