Definition
ਅੱਟਾਲਿਕਾ. ਦੇਖੋ, ਅਟਾ. ੨. ਅੰਮ੍ਰਿਤਸਰ ਜਿਲੇ ਦਾ ਇੱਕ ਨਗਰ. ਇਸ ਥਾਂ ਦੇ ਸਰਦਾਰ ਸਿੱਧੂ ਗੋਤ ਦੇ ਜੱਟ ਹਨ. ਜਿਨ੍ਹਾਂ ਵਿੱਚੋਂ ਧਰਮ ਵੀਰ ਪਰਮ ਰਾਜਭਗਤ ਸਰਦਾਰ ਸ਼ਾਮ ਸਿੰਘ ਸਿੱਖ ਸੈਨਾ ਦਾ ਭੂਸਣ ਸੀ. ਇਸ ਮਹਾਨ ਯੋਧਾ ਨੇ ੧੦. ਫਰਵਰੀ ਸਨ ੧੮੪੬ ਨੂੰ ਸਬਰਾਉਂ ਦੇ ਜੰਗ ਵਿੱਚ ਵਡੀ ਬਹਾਦੁਰੀ ਨਾਲ ਸ਼ਹੀਦੀ ਪਾਈ.#ਸਰਦਾਰ ਸ਼ਾਮ ਸਿੰਘ ਦੀ ਸੁਪੁਤ੍ਰੀ ਨਾਨਕੀ, ਮਹਾਰਾਜਾ ਰਣਜੀਤ ਸਿੰਘ ਦੇ ਪੋਤ੍ਰੇ ਨੌਨਿਹਾਲ ਸਿੰਘ ਨਾਲ ਮਾਰਚ ਸਨ ੧੮੩੭ ਵਿੱਚ ਵਡੀ ਧੂਮ ਧਾਮ ਨਾਲ ਵਿਆਹੀ ਗਈ ਸੀ.
Source: Mahankosh
Shahmukhi : اٹاری
Meaning in English
mansion, loft, attic
Source: Punjabi Dictionary
AṬÁRÍ
Meaning in English2
s. f. (H.), ) A small room built on the roof of a house; balcony.
Source:THE PANJABI DICTIONARY-Bhai Maya Singh