Definition
ਸੰ. ਸੰਗ੍ਯਾ- ਦੇਵਤਾ, ਜੋ ਮਰਣ ਵਾਲਾ ਨਹੀਂ. "ਅਮਰ ਸਿਮਰਕਰ ਜਾਂਹਿ ਸਮਰ ਜਯ ਪਾਵਹਿ ਅਰਿ ਹਰ." (ਗੁਪ੍ਰਸੂ) ੨. ਵਿ- ਮਰਣ ਰਹਿਤ. ਬਿਨਾ ਮੌਤ. "ਅੰਮ੍ਰਿਤ ਪੀਵੈ ਅਮਰੁ ਸੁ ਹੋਇ." (ਸੁਖਮਨੀ) "ਅਮਰ ਗਹੁ ਮਾਰਿਲੈ." (ਮਾਰੂ ਮਃ ੧) ਮਨ ਜੋ ਮਰਣ ਵਿੱਚ ਨਹੀਂ ਆਉਂਦਾ ਉਸ ਨੂੰ ਫੜਕੇ ਮਾਰਲੈ. ਭਾਵ ਅਜਿਤ ਮਨ ਨੂੰ ਵਸ਼ ਕਰਲੈ। ੩. ਅਚਲ. ਅਟਲ. ਅਮੇਟ. "ਤੇਰੀ ਅਮਰੁ ਰਜਾਇ." (ਆਸਾ ਛੰਤ ਮਃ ੫. ਬਿਰਹੜੇ) ੪. ਗੁਰੂ ਅਮਰਦਾਸ ਜੀ ਦਾ ਸੰਖੇਪ ਨਾਉਂ "ਸਚੁ ਸਚਾ ਸਤਿਗੁਰੁ ਅਮਰੁ ਹੈ." (ਵਾਰ ਗਉ ੧. ਮਃ ੪) "ਲਹਿਣਾ ਤੂ ਹੈ ਗੁਰੁ ਅਮਰੁ ਤੂ ਵੀਚਾਰਿਆ." (ਵਾਰ ਰਾਮ ੩) ਦੇਖੋ, ਅਮਰਦਾਸ ਸਤਿਗੁਰੂ। ੫. ਅ਼. ਸੰਗ੍ਯਾ- ਆਗ੍ਯਾ. ਹੁਕਮ. "ਅਮਰ ਹੀਣੰ ਜਥਾ ਰਾਜਨਹ." (ਸਹਸ ਮਃ ੫) "ਸਿਰ ਊਪਰਿ ਅਮਰੁ ਕਰਾਰਾ" (ਮਾਰੂ ਮਃ ੫) ੬. ਸਿੱਕਹ. ਰਾਜਮੁਦ੍ਰਾ. "ਅਮਰ ਚਲਾਵੈ ਚੰਮ ਦੇ." (ਭਾਗੁ) ੭. [عامر] ਆਮਿਰ. ਅਮਰ (ਹੁਕਮ) ਕਰਣ ਵਾਲਾ. ਹਾਕਿਮ. "ਅਮਰੁ ਵੇਪਰਵਾਹੁ ਹੈ." (ਵਾਰ ਸਾਰ ਮਃ ੩)
Source: Mahankosh
Shahmukhi : امر
Meaning in English
deathless, immortal, everlasting, eternal, undying; spiritually emancipated
Source: Punjabi Dictionary
AMAR
Meaning in English2
a. (S.), Undying, immortal, long-lived, perennial, everlasting; an epithet of the Deity; a title given to gods:—amar lál, s. m. Eternal, undying, applied only to the unceasing flow of large rivers:—amar lok, s. m. Heaven; the region of immortals or gods; paradise:—amar hoṉá or hojáṉá, v. n. To become immortal; to live for ever; to enjoy everlasting life.
Source:THE PANJABI DICTIONARY-Bhai Maya Singh