ਅਰਜਨ
arajana/arajana

Definition

ਸੰ. ਅਰ੍‍ਜਨ. ਸੰਗ੍ਯਾ- ਕਮਾਉਣਾ. ਖੱਟਣਾ. ਦੇਖੋ, ਅਜ੍‌ਸ ਧਾ। ੨. ਸੰਗ੍ਰਹ (ਜਮਾ) ਕਰਨਾ. "ਸ੍ਰੀ ਅਰਜਨ ਅਰਜਨ ਕਰੀ ਅਰਜਨ ਬਾਨੀ ਜੈਸ" (ਪੰਪ੍ਰ) ੩. ਸੰ. ਅਜੁਨ. ਇੱਕ ਬਿਰਛ, ਜਿਸ ਨੂੰ ਜਮਲਾ ਭੀ ਆਖਦੇ ਹਨ. ਇਹ ਸਦਾਬਹਾਰ ਜਾਤੀ ਵਿੱਚੋਂ ਹੈ. ਚੇਤ ਵੈਸਾਖ ਵਿੱਚ ਇਸ ਨੂੰ ਫੁੱਲ ਆਉਂਦੇ ਹਨ. ਇਸ ਦੀ ਲੱਕੜ ਬਹੁਤ ਮਜਬੂਤ ਹੁੰਦੀ ਹੈ. L. Terminalia- Arjuna. ੪. ਪਾਂਡਵਾਂ ਵਿੱਚੋਂ ਮੰਝਲਾ ਭਾਈ, ਜੋ ਧਨੁਖਵਿਦ੍ਯਾ ਵਿੱਚ ਆਪਣੇ ਸਮੇਂ ਅਦੁਤੀ ਸੀ. ਮਹਾਭਾਰਤ ਵਿੱਚ ਲਿਖਿਆ ਹੈ ਕਿ ਕੁੰਤੀ ਦੇ ਉਦਰ ਤੋਂ ਇਹ ਇੰਦ੍ਰ ਦੇ ਸੰਜੋਗ ਨਾਲ ਜਨਮਿਆ ਸੀ. ਵਿਰਾਟ ਪਰਬ ਦੇ ਚੌਤਾਲੀਸਵੇਂ ਅਧ੍ਯਾਯ ਵਿੱਚ ਲੇਖ ਹੈ ਕਿ ਅਜੁਨ (ਉੱਜਲ) ਕਰਮ ਕਰਨ ਤੋਂ ਨਾਉਂ ਅਜੁਨ ਹੋਇਆ. ਦਸਮਗ੍ਰੰਥ ਵਿੱਚ ਅਰਜੁਨ ਬਾਈਸਵਾਂ ਅਵਤਾਰ ਲਿਖਿਆ ਹੈ:-#ਕਥਾ ਬ੍ਰਿੱਧ ਕਸ ਕਰੋਂ ਵਿਚਾਰਾ?#ਬਾਇਸਵੋਂ ਅਰਜਨ ਅਵਤਾਰਾ. (ਨਰਾਵ) ੫. ਕ੍ਰਿਤਵੀਰਯ ਦਾ ਪੁਤ੍ਰ ਸਹਸ੍ਰਵਾਹੁ, ਜਿਸ ਦਾ ਨਾਉਂ ਸਹਸ੍ਰਾਜੁਨ ਭੀ ਹੈ. ਇਹ ਹੈਹਯ ਵੰਸ਼ ਦਾ ਪ੍ਰਤਾਪੀ ਰਾਜਾ ਸੀ. ਦੇਖੋ, ਸਹਸ੍ਰਵਾਹੁ ਅਤੇ ਰੇਣੁਕਾ। ੬. ਚਿੱਟੇ ਰੰਗ ਦੀ ਕਨੇਰ। ੭. ਮੋਰ। ੮. ਇੰਦ੍ਰ।#੯. ਸਿੱਖ ਕੌਮ ਦੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ, ਜਿਨ੍ਹਾਂ ਦਾ ਜਨਮ ਵੈਸਾਖ ਪ੍ਰਵਿਸ੍ਠਾ ੧੯. (ਵੈਸਾਖ ਵਦੀ ੭) ਸੰਮਤ ੧੬੨੦ (੧੫ ਏਪ੍ਰਿਲ ਸਨ ੧੫੬੩) ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੇ ਉਦਰ ਤੋਂ ਗੋਇੰਦਵਾਲ ਹੋਇਆ. ੨੩ ਹਾੜ ਸੰਮਤ ੧੬੩੬ ਨੂੰ ਕ੍ਰਿਸਨ ਚੰਦ ਦੀ ਸੁਪੁਤ੍ਰੀ ਗੰਗਾ ਦੇਵੀ ਜੀ ਨਾਲ ਮਉ ਪਿੰਡ ਵਿਆਹ ਹੋਇਆ, ਜਿਸ ਦੇ ਉਦਰ ਤੋਂ ਮਹਾਂਵੀਰ ਸੁਪੁਤ੍ਰ ਗੁਰੂ ਹਰਗੋਬਿੰਦ ਜੀ ਜਨਮੇ.#ਗੁਰੂ ਅਰਜਨ ਸਾਹਿਬ ੨. ਅੱਸੂ ਸੰਮਤ ੧੬੩੮ (੧ ਸਤੰਬਰ ਸਨ ੧੫੮੧) ਨੂੰ ਗੁਰੁ ਗੱਦੀ ਤੇ ਵਿਰਾਜੇ ਅਤੇ ਉੱਤਮ ਰੀਤੀ ਨਾਲ ਸਿੱਖ ਧਰਮ ਦਾ ਪ੍ਰਚਾਰ ਕੀਤਾ. ਕੌਮੀ ਕਾਰਜਾਂ ਦੇ ਨਿਰਵਾਹ ਲਈ ਸਿੱਖਾਂ ਦੀ ਧਰਮਕਿਰਤ ਵਿੱਚੋਂ ਦਸਵੰਧ (ਦਸ਼ਮਾਂਸ਼) ਲੈਣ ਦੀ ਮਰਜਾਦਾ ਬੰਨ੍ਹੀ. ਸੰਮਤ ੧੬੪੫ ਵਿੱਚ ਸੰਤੋਖਸਰ ਤਾਲ ਪੱਕਾ ਕਰਵਾਇਆ ਅਰ ਸੰਮਤ ੧੬੪੫ ਵਿੱਚ ਹੀ ਹਰਿਮੰਦਿਰ ਦੀ ਨਿਉਂ ਰੱਖੀ, ਸੰਮਤ ੧੬੪੭ ਵਿੱਚ ਤਰਨਤਾਰਨ ਤਾਲ ਰਚਿਆ. ਸੰਮਤ ੧੬੫੧ ਵਿੱਚ ਕਰਤਾਰਪੁਰ ਨਗਰ (ਜਿਲਾ ਜਾਲੰਧਰ ਵਿੱਚ) ਵਸਾਇਆ, ਸੰਮਤ ੧੬੫੯- ੬੦ ਵਿੱਚ ਰਾਮਸਰ ਅਤੇ ਸੰਮਤ ੧੬੬੧ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੀੜ ਤਿਆਰ ਕੀਤੀ. ਇਸੇ ਸਾਲ ਸਿੱਖ ਧਰਮ ਦੇ ਪੁਸਤਕ ਨੂੰ ਹਰਿਮੰਦਿਰ ਅੰਦਰ ਥਾਪਕੇ ਬਾਬਾ ਬੁੱਢਾ ਜੀ ਨੂੰ ਗ੍ਰੰਥੀ ਠਹਿਰਾਇਆ.#ਗੁਰੁਮਤ ਦੇ ਨਿਯਮਾਂ ਦੀ ਰਾਖੀ ਕਰਦੇ ਹੋਏ ਅਤੇ ਸਤ੍ਯਪ੍ਰਤਿਗ੍ਯਾ ਦੀ ਕਸੌਟੀ ਉੱਤੇ ਸਿੱਖਾਂ ਨੂੰ ਅਚਲ ਰਹਿਣ ਦਾ ਸਬਕ ਦੱਸਣ ਲਈ ਜੇਠ ਸੁਦੀ ੪. (੨ ਹਾੜ੍ਹ) ਸੰਮਤ ੧੬੬੩ (੩੦ ਮਈ ਸਨ ੧੬੦੬) ਨੂੰ ਰਾਵੀ ਦੇ ਕਿਨਾਰੇ ਲਹੌਰ ਜੋਤੀ ਜੋਤਿ ਸਮਾਏ. ਆਪ ਦਾ ਪਵਿਤ੍ਰ ਦੇਹਰਾ ਕਿਲੇ ਪਾਸ ਇਸ ਸਮੇਂ ਸਿੱਖਾਂ ਦਾ ਯਾਤ੍ਰਾ ਅਸਥਾਨ ਹੈ.#ਪੰਜਵੇਂ ਸਤਿਗੁਰੂ ਨੇ ੨੪ ਵਰ੍ਹੇ ੯. ਮਹੀਨੇ ਗੁਰਿਆਈ ਕੀਤੀ ਅਤੇ ੪੩ ਵਰ੍ਹੇ ੧. ਮਹੀਨਾ ੧੫. ਦਿਨ ਸਾਰੀ ਉਮਰ ਭੋਗੀ.#"ਗੁਰੁਅਰਜੁਨ ਸਿਰਿ ਛਤ੍ਰ ਆਪਿ ਪਰਮੇਸਰਿ ਦੀਅਉ."#ਅਤੇ- "ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ." (ਸਵੈਯੇ ਮਃ ੫. ਕੇ)#੧੦ ਵਿ- ਚਿੱਟਾ. ਉੱਜਲ। ੧੧. ਨਿਰਮਲ. ਸ਼ੁੱਧ.#ਭਾਈ ਸੰਤੋਖ ਸਿੰਘ ਜੀ ਨੇ ਅਰਜਨ ਅਤੇ ਅਰਜੁਨ ਸ਼ਬਦ ਇਕੱਠੇ ਕਰ ਦਿੱਤੇ ਹਨ, ਇਸ ਲਈ ਅਸੀਂ ਭੀ ਦੋਵੇਂ ਸ਼ਬਦ ਇੱਕੇ ਥਾਂ ਲਿਖੇ ਹਨ.#ਅਰਜਨ¹ ਸੁਨਤ ਸੁ ਦਾਸਨ ਕੋ ਦਾਨ ਦੇਤ#ਮੋਹ ਕੇ ਵਿਦਾਰਬੇ ਕੋ ਵਾਕ ਸਰ ਅਰਜਨ,²#ਅਰਜਨ³ ਯਸ ਵਿਸਤੀਰਨ ਸੰਤੋਖ ਸਿੰਘ#ਜਹਾਂ ਤਹਾਂ ਜਾਨਿਯਤ ਮਾਨੋ ਤਰੁ ਅਰਜਨ,⁴#ਅਰਜਨ⁵ ਭਏ ਗਨ ਮੋਖਪਦ ਲਏ ਤਿਨ#ਸ੍ਯਾਮਘਨ ਤਨ ਹੋਯ ਤੋਰੇ ਯਮਲਾਰਜਨ,⁶#ਅਰਜ⁷ਨ ਜਾਨ੍ਯੋਜਾਇ ਕੇਤੋ ਹੈ ਵਿਥਾਰ ਤੇਰੋ#ਐਸੋ ਰੂਪ ਧਾਰ ਆਇ ਰਾਜੈਂ ਗੁਰੁ ਅਰਜਨ.#(ਗੁਪ੍ਰਸੂ)
Source: Mahankosh

Shahmukhi : ارجن

Parts Of Speech : noun, masculine

Meaning in English

acquisition, collection, accumulation
Source: Punjabi Dictionary

ARJAN

Meaning in English2

s. m, nskrit Arjun. The fifth Guru of the Sikhs.
Source:THE PANJABI DICTIONARY-Bhai Maya Singh