ਕਰਨ
karana/karana

Definition

ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧.
Source: Mahankosh

Shahmukhi : کرن

Parts Of Speech : noun, masculine

Meaning in English

see ਕੰਨ , ear; verbal noun from ਕਰਨਾ , doing, action, performance; citron, Citrus medica geometry hypotenuse
Source: Punjabi Dictionary

KARN

Meaning in English2

s. m, The ear:—karn- phúl, s. m. The ear-ring.
Source:THE PANJABI DICTIONARY-Bhai Maya Singh