Definition
ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ, ਜੋ ਅਦਭੁਤ ਕਲਗੀ ਸੀਸ ਤੇ ਧਾਰਣ ਕਰਦੇ ਹਨ. "ਅਬ ਆਨਕੀ ਆਸ ਨਿਰਾਸ ਭਈ ਕਲਗੀਧਰ ਵਾਸ ਕਿਯੋ ਮਨ ਮਾਹੀ." (ਗੁਪ੍ਰਸੂ) ਲੇਡੀ Login ਲਿਖਦੀ ਹੈ ਕਿ ਜਦ ਲਾਹੌਰ ਪੁਰ ਅੰਗ੍ਰੇਜ਼ੀ ਕਬਜਾ ਹੋਇਆ, ਤਦ ਉਸ ਦੇ ਪਤੀ ਡਾਕਟਰ Login ਨੇ ਮਹਾਰਾਜਾ ਰਣਜੀਤ ਸਿੰਘ ਦੇ ਤੋਸ਼ੇਖਾਨੇ ਦੀ ਫ਼ਹਿਰਿਸ੍ਤ ਬਣਾਕੇ ਚਾਰਜ ਲਿਆ. ਤੋਸ਼ੇਖ਼ਾਨੇ ਵਿੱਚ ਉਸ ਵੇਲੇ ਦਸ਼ਮੇਸ਼ ਦੀ ਕਲਗੀ ਮੌਜੂਦ ਸੀ. ਪਤਾ ਨਹੀਂ ਉਹ ਮਹਾਰਾਜਾ ਰਣਜੀਤ ਸਿੰਘ ਦੇ ਕਬਜੇ ਕਿਸ ਤਰਾਂ ਆਈ, ਅਤੇ ਹੁਣ ਉਹ ਅਮੋਲਕ ਵਸਤੁ ਕਿੱਥੇ ਹੈ.¹
Source: Mahankosh