ਕਸਤੂਰੀ
kasatooree/kasatūrī

Definition

ਸੰ. कस्तूरी मृग, कस्तुरिका, कस्तुरी ਇੱਕ ਜਾਤਿ ਦਾ ਮ੍ਰਿਗ, ਜਿਸ ਦੀ ਨਾਭਿ ਵਿੱਚੋਂ ਸੁਗੰਧ ਵਾਲਾ ਦ੍ਰਵ੍ਯ (ਪਦਾਰਥ) ਕਸ੍ਤੂਰੀ ਨਿਕਲਦਾ ਹੈ. Musk- deer.#ਇਹ ਚਿੰਕਾਰੇ ਨਾਲੋਂ ਛੋਟਾ ਹੁੰਦਾ ਹੈ, ਅਰ ਠੰਢੇ ਅਸਥਾਨਾਂ ਵਿੱਚ ਰਹਿੰਦਾ ਹੈ, ਖਾਸ ਕਰਕੇ ਉੱਚੇ ਪਹਾੜਾਂ ਤੇ ਮਿਲਦਾ ਹੈ. ਕਸਤੂਰੀ ਦੀ ਤਾਸੀਰ ਗਰਮ ਤਰ ਹੈ. ਇਹ ਅਨੇਕ ਦਵਾਈਆਂ ਵਿੱਚ ਵਰਤੀਦੀ ਹੈ. L. Moschus Moschiferus.#ਕਵਿ ਲਿਖਦੇ ਹਨ ਕਿ ਮ੍ਰਿਗ ਆਪਣੀ ਨਾਭਿ ਵਿੱਚ ਇਸਥਿਤ ਕਸਤੂਰੀ (ਕਸ੍ਤੂਰਿਕਾ) ਦੀ ਸੁਗੰਧ ਤੇ ਮੋਹਿਤ ਹੋਕੇ ਭੁਲੇਖੇ ਨਾਲ ਜਾਣਦਾ ਹੈ ਕਿ ਇਹ ਸੁਗੰਧ ਜੰਗਲ ਵਿੱਚੋਂ ਆ ਰਹੀ ਹੈ, ਅਤੇ ਢੂੰਡਦਾ ਢੂੰਡਦਾ ਥਕ ਜਾਂਦਾ ਹੈ. ਇਹ ਦ੍ਰਿਸ੍ਟਾਂਤ ਉਨ੍ਹਾਂ ਉੱਪਰ ਘਟਦਾ ਹੈ, ਜੋ ਆਤਮਾ ਨੂੰ ਆਨੰਦਰੂਪ ਨਾ ਜਾਣਕੇ, ਵਿਸਿਆਂ ਵਿੱਚ ਆਨੰਦ ਢੂੰਡਦੇ ਹਨ. "ਜਿਉ ਕਸਤੂਰੀ ਮਿਰਗੁ ਨ ਜਾਣੈ." (ਵਾਰ ਸੋਰ ਮਃ ੩) "ਕਸਤੂਰਿ ਕੁੰਗੂ ਅਗਰੁ ਚੰਦਨ." (ਸ੍ਰੀ ਮਃ ੧)
Source: Mahankosh

Shahmukhi : کستوری

Parts Of Speech : noun, feminine

Meaning in English

musk
Source: Punjabi Dictionary