Definition
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ.
Source: Mahankosh
KÁRAṈ
Meaning in English2
s. m, Cause, reason, account, sake, behalf; occasion; motive; principle.
Source:THE PANJABI DICTIONARY-Bhai Maya Singh