ਖਾਨ
khaana/khāna

Definition

ਫ਼ਾ. [خان] ਖ਼ਾਨ. ਸੰਗ੍ਯਾ- ਰਈਸ. ਅਮੀਰ. "ਸੁਲਤਾਨ ਖਾਨ ਮਲੂਕ ਉਮਰੇ." (ਸ੍ਰੀ ਅਃ ਮਃ ੧) ੨. ਘਰ. ਖ਼ਾਨਹ. "ਕਾਹੂੰ ਗਰੀ ਗੋਦਰੀ ਨਾਹੀ ਕਾਹੂੰ ਖਾਨ ਪਰਾਰਾ." (ਆਸਾ ਕਬੀਰ) ਕਿਸੇ ਪਾਸ ਪਾਟੀ ਗੋਦੜੀ ਨਹੀਂ, ਕਿਸੇ ਦੇ ਪਾਯਦਾਰ ਘਰ ਹਨ. ਦੇਖੋ, ਪਰਾਰਾ। ੩. ਕੁਟੰਬ. ਪਰਿਵਾਰ. "ਜੈਸੇ ਘਰ ਲਾਗੈ ਆਗਿ ਭਾਗ ਨਿਕਸਤ ਖਾਨ." (ਭਾਗੁ ਕ) ੪. ਸ਼ਹਿਦ ਦੀ ਮੱਖੀਆਂ ਦਾ ਛੱਤਾ। ੫. ਪਠਾਣਾਂ ਦੀ ਉਪਾਧਿ (ਪਦਵੀ). ੬. ਸੰ. ਖਾਣਾ. "ਸਭਿ ਖੁਸੀਆ ਸਭਿ ਖਾਨ." (ਵਾਰ ਸਾਰ ਮਃ ੧) ੭. ਦੇਖੋ, ਖਾਨਿ.
Source: Mahankosh

Shahmukhi : خان

Parts Of Speech : noun, masculine

Meaning in English

Muslim chief or noble; a Pathan or Afghan; also ਖ਼ਾਨ
Source: Punjabi Dictionary