ਖਾਲਸਾ
khaalasaa/khālasā

Definition

ਅ਼. [خالسہ] ਖ਼ਾਲਿਸਹ. ਵਿ- ਸ਼ੁੱਧ। ੨. ਬਿਨਾ ਮਿਲਾਵਟ. ਨਿਰੋਲ. "ਕਹੁ ਕਬੀਰ ਜਨ ਭਏ ਖਾਲਸੇ¹ ਪ੍ਰੇਮਭਗਤਿ ਜਿਹ ਜਾਨੀ." (ਸੋਰ) ੩. ਸੰਗ੍ਯਾ- ਉਹ ਜਮੀਨ ਜਾਂ ਮੁਲਕ, ਜੋ ਬਾਦਸ਼ਾਹ ਦਾ ਹੈ. ਜਿਸ ਪੁਰ ਕਿਸੇ ਜਾਗੀਰਦਾਰ ਅਥਵਾ ਜਿਮੀਦਾਰ ਦਾ ਸ੍ਵਤ੍ਵ ਨਹੀਂ। ੪. ਅਕਾਲੀ ਧਰਮ. ਵਾਹਗੁਰੂ ਜੀ ਕਾ ਖਾਲਸਾ. ਸਿੰਘ ਪੰਥ। ੫. ਖਾਲਸਾਧਰਮਧਾਰੀ ਗੁਰੁ ਨਾਨਕ ਪੰਥੀ.#"ਜਾਗਤਜੋਤਿ ਜਪੈ ਨਿਸ ਬਾਸਰ#ਏਕ ਬਿਨਾ ਮਨ ਨੈਕ ਨ ਆਨੈ,#ਪੂਰਨ ਪ੍ਰੇਮ ਪ੍ਰਤੀਤਿ ਸਜੈ#ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ,#ਤੀਰਥ ਦਾਨ ਦਯਾ ਤਪ ਸੰਜਮ,#ਏਕ ਬਿਨਾ ਨਹਿ ਨੈਕ ਪਛਾਨੈ,#ਪੂਰਨਜੋਤਿ ਜਗੈ ਘਟ ਮੈ#ਤਬ ਖਾਲਸਾ ਤਾਹਿ ਨਖਾਲਸ ਜਾਨੈ.#(੩੩ ਸਵੈਯੇ)#ਵਾਕ ਕੀਓ ਕਰਤਾਰ ਸੰਤਨ ਲੀਓ ਬਿਚਾਰ#ਸੁਪਨੇ ਸੰਸਾਰ ਤਾਂਹਿ ਕਾਹਿ ਲਪਟਾਈਏ,#ਬਿਖਿਨ ਕੋ ਤਜੋ ਨੇਹ ਸ਼੍ਰੀਗੁਰੁ ਕੀ ਸਿੱਖ ਲੇਹ#ਨਾਸੈ ਛਿਨ ਮਾਂਹਿ ਦੇਹ ਯਮਪੁਰੀ ਜਾਈਏ,#ਸੀਸ ਨ ਮੁੰਡਾਓ ਮੀਤ! ਹੁੱਕਾ ਤਜ ਭਲੀ ਰੀਤਿ#ਪ੍ਰੇਮ ਪ੍ਰੀਤਿ ਮਨ ਕਰ ਸ਼ਬਦ ਕਮਾਈਏ,#ਜੀਵਨ ਹੈ ਦਿਨ ਚਾਰ ਦੇਖ ਬੂਝ ਕੈ ਬਿਚਾਰ#ਵਾਹਗੁਰੂ ਗੁਰੂ ਜੀ ਕਾ ਖਾਲਸਾ ਕਹਾਈਏ.#(ਗੁਰੁਸੋਭਾ)#ਖਾਲਸਾ ਹਮਾਰੀ ਸੌਜ ਖਾਲਸਾ ਹਮਾਰੀ ਮੌਜ#ਖਾਲਸਾ ਹਮਾਰੀ ਫੌਜ ਜੀਤ ਕੀ ਨਿਸ਼ਾਨੀ ਹੈ,#ਖਾਲਸਾ ਹਮਾਰੀ ਚਾਲ ਖਾਲਸਾ ਹਮਾਰੀ ਢਾਲ#ਖਾਲਸਾ ਹਮਾਰੀ ਘਾਲ ਭੋਗ ਮੋਖ ਦਾਨੀ ਹੈ,#ਖਾਲਸਾ ਹਮਾਰੀ ਜਾਨ ਖਾਲਸਾ ਹਮਾਰੀ ਆਨ#ਖਾਲਸਾ ਹਮਾਰੀ ਖਾਨ ਮੋਦ ਕੀ ਸੁਹਾਨੀ ਹੈ,#ਖਾਲਸਾ ਹਮਾਰੀ ਜਾਤਿ ਖਾਲਸਾ ਹਮਾਰੀ ਪਾਤਿ#ਸ੍ਰੀ ਗੁਰੂ ਗੋਬਿੰਦ ਸਿੰਘ ਬਾਨੀ ਯੌਂ ਬਖਾਨੀ ਹੈ,#(ਸੰਤ ਨਿਹਾਲ ਸਿੰਘ)#ਪੂਜਾ ਏਕ ਅਦ੍ਵਯ ਅਕਾਲ ਕੀ ਹੈ ਇਸ੍ਟ ਜਹਾਂ#ਸਤ੍ਯਨਾਮ ਵਾਹਗੁਰੂ ਜਾਪ ਮੁਕ੍ਤਮਾਲ ਸਾ,#ਬਾਨੀਗੁਰੁ ਗਾਯਬੇ ਕੋ ਸੂਧੀ ਗੁਰੂਗ੍ਰੰਥ ਜੂ ਕੀ#ਖਾਯਬੇ ਕੋ ਭੋਜਨ ਕੜਾਹ ਨਕ੍‌ਦ ਮਾਲ ਸਾ,#ਕਹੈ "ਤੋਖਹਰਿ" ਭਏ ਚਾਰੋਂ ਹੀ ਬਰਨ ਏਕ#ਦਰਨ ਮਲੇਛਨ ਕੋ ਧਾਰ੍ਯੋ ਵਪੁ ਕਾਲ ਸਾ,#ਦ੍ਵੈਮਤ ਕੋ ਸਾਲ² ਸਾ ਨਿਰਾਲਸਾ ਧਰਮ ਨੀਤਿ#ਲਾਲਸਾ³ ਭਰਨ ਧਨ੍ਯ ਭਯੋ ਪੰਥ ਖਾਲਸਾ.
Source: Mahankosh

Shahmukhi : خالصہ

Parts Of Speech : noun, masculine

Meaning in English

community or commonwealth of baptised Sikhs, a baptised Sikh; crown land; also ਖ਼ਾਲਸਾ
Source: Punjabi Dictionary

KHÁLSÁ

Meaning in English2

s. m, Corrupted from the Arabic word Ḳhálsah. The word is applied to all Sikhs who have received the pauhal; land held immediately from Government, lands under the management of Government:—khálsá kaum, s. f. The Khálsá nation. Khálsá ráj, s. m. The Sikh rule:—Khálsájí s. m. A title of respect for a Sikh.:—Gurú ji dá Khálsá, s. m. Sikhs.
Source:THE PANJABI DICTIONARY-Bhai Maya Singh