Definition
ਸੰ. ਸੰਗ੍ਯਾ- ਸ੍ਤੁਤਿ. ਉਸਤਤਿ "ਗਾਥਾ ਗਾਵੰਤਿ ਨਾਨਕ." (ਗਾਥਾ) ੨. ਕਥਾ. ਪ੍ਰਕਰਣ ਕਹਾਣੀ. "ਰਾਰ ਕਰਤ ਝੂਠੀ ਲਗਿ ਗਾਥਾ." (ਆਸਾ ਮਃ ੫) ੩. ਉਹ ਇਤਿਹਾਸਿਕ (ਐਤਿਹਾਸਿਕ) ਰਚਨਾ, ਜਿਸ ਵਿੱਚ ਕਿਸੇ ਦੀ ਵੰਸ਼ ਅਤੇ ਦਾਨ ਆਦਿਕ ਦਾ ਵਰਣਨ ਹੋਵੇ. "ਜਾਤਿ ਪਾਤਿ ਨ ਗੋਤ੍ਰ ਗਾਥਾ." (ਅਕਾਲ) ੪. ਇੱਕ ਛੰਦ, ਜਿਸ ਦਾ ਨਾਉਂ ਆਰਯਾ ਅਤੇ ਗਾਹਾ ਭੀ ਹੈ. ਦੇਖੋ, ਗਾਹਾ। ੫. ਇੱਕ ਪ੍ਰਾਚੀਨ ਭਾਸਾ, ਜਿਸ ਵਿੱਚ ਸੰਸਕ੍ਰਿਤ, ਪਾਲ ਅਤੇ ਹੋਰ ਬੋਲੀਆਂ ਦੇ ਸ਼ਬਦ ਮਿਲੇ ਦੇਖੀਦੇ ਹਨ. 'ਲਲਿਤ- ਵਿਸ੍ਤਰ' ਆਦਿਕ ਬੌੱਧ ਧਰਮ ਦੇ ਗ੍ਰੰਥ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸਹਸਕ੍ਰਿਤੀ ਸਲੋਕ" ਅਤੇ "ਗਾਥਾ" ਇਸੇ ਭਾਸਾ ਵਿੱਚ ਹਨ. ਕਈ ਅਗ੍ਯਾਨੀ ਸਹਸਕ੍ਰਿਤੀ ਅਤੇ ਗਾਥਾ ਦਾ ਅਰਥ ਸਮਝੇ ਬਿਨਾ ਹੀ ਆਪਣੀ ਅਲਪ ਵਿਦ੍ਯਾ ਦੇ ਕਾਰਣ ਸਹਸਕ੍ਰਿਤੀ ਸਲੋਕਾਂ ਨੂੰ ਸੰਸਕ੍ਰਿਤ ਦੇ ਵ੍ਯਾਕਰਣ ਵਿਰੁੱਧ ਆਖਿਆ ਕਰਦੇ ਹਨ.
Source: Mahankosh
Shahmukhi : گاتھا
Meaning in English
story, tale, saga; an old language with Sanskrit, Pali and other regional or local vocabulary mixed in it, a kind of macaronic
Source: Punjabi Dictionary