Definition
ਸ਼੍ਰੀ ਗੁਰੂ ਅਰਜਨ ਦੇਵ ਦਾ ਇੱਕ ਪ੍ਰੇਮੀ ਸਿੱਖ। ੨. ਲਹੌਰ ਨਿਵਾਸੀ ਇੱਕ ਖਤ੍ਰੀ, ਜੋ ਬਾਦਸ਼ਾਹ ਜਹਾਂਗੀਰ ਵੇਲੇ ਮਾਲੀ ਅ਼ਹੁਦੇਦਾਰ ਸੀ. ਇਹ ਆਪਣੀ ਪੁਤ੍ਰੀ ਦਾ ਨਾਤਾ ਗੁਰੂ ਹਰਿਗੋਬਿੰਦ ਸਾਹਿਬ ਨਾਲ ਕਰਨਾ ਚਾਹੁੰਦਾ ਸੀ. ਪਰ ਦਿੱਲੀ ਦੀ ਸੰਗਤਿ ਨੇ ਇਸ ਦੇ ਅਹੰਕਾਰ ਭਰੇ ਬਚਨ ਸੁਣਕੇ ਪੰਜਵੇਂ ਸਤਿਗੁਰੂ ਦੀ ਸੇਵਾ ਵਿੱਚ ਅਰਦਾਸ ਲਿਖੀ ਕਿ ਇਸ ਮਨਮੁਖ ਦਾ ਨਾਤਾ ਨਹੀਂ ਲੈਣਾ. ਗੁਰੂ ਸਾਹਿਬ ਨੇ ਸਿੱਖਾਂ ਦੀ ਇੱਛਾ ਅਨੁਸਾਰ ਸਾਕ ਲੈਣੋ ਇਨਕਾਰ ਕੀਤਾ, ਇਸ ਪੁਰ ਇਹ ਗੁਰੂ ਅਰਜਨ ਦੇਵ ਦਾ ਵੈਰੀ ਬਣ ਗਿਆ.#ਚੰਦੂ ਨੇ ਬਹੁਤ ਜਾਲ ਰਚਕੇ ਪੰਜਵੇਂ ਸਤਿਗੁਰੂ ਜੀ ਨੂੰ ਲਹੌਰ ਬੁਲਾਇਆ ਅਤੇ ਝੂਠੀ ਊਜਾਂ ਲਾ ਕੇ ਬਾਦਸ਼ਾਹ ਤੋਂ ਜੁਰਮਾਨਾ ਕਰਵਾਇਆ ਅਰ ਅਨੇਕ ਅਸਹਿ ਕਸ੍ਟ ਦਿਵਾਏ, ਜਿਨ੍ਹਾਂ ਦੇ ਕਾਰਣ ਗੁਰੂ ਅਰਜਨ ਦੇਵ ਜੀ ਜੋਤੀ ਜੋਤਿ ਸਮਾਏ.¹#ਸੰਮਤ ੧੬੭੦ ਵਿੱਚ ਚੰਦੂ ਸਿੱਖਾਂ ਦੇ ਹੱਥੋਂ ਵਡੀ ਦੁਰਗਤਿ ਨਾਲ ਲਹੌਰ ਮੋਇਆ.
Source: Mahankosh