ਜਿਨ
jina/jina

Definition

ਸਰਵ- ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. "ਜਿਨ ਜਾਨਿਆ ਸੇਈ ਤਰੇ." (ਰਾਮ ਰੁਤੀ ਮਃ ੫) ੨. ਵ੍ਯ- ਮਤ. ਨਾ. "ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ." (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩. ਜਿਧਰ. ਜਿਸ ਤਰਫ਼. "ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪. ਸੰ. ਵਿ- ਜਿੱਤਣ ਵਾਲਾ. ਵਿਜਯੀ. "ਅਬ ਮੋਤੇ ਏਈ ਜਿਨ ਜਾਈ." (ਪਾਰਸਾਵ) ੫. ਸੰਗ੍ਯਾ- ਵਿਸਨੁ। ੬. ਸੂਰਜ। ੭. ਬੁੱਧ ਭਗਵਾਨ। ੮. ਰਿਸਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਸਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ "ਜੈਨ" ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯. ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ.
Source: Mahankosh

Shahmukhi : جِن

Parts Of Speech : pronoun

Meaning in English

same as ਜਿਸ , who, plural ਜਿਨ੍ਹਾਂ
Source: Punjabi Dictionary

JIN

Meaning in English2

pron. (M.), ) Wherever:—jin kin, jin kiṉe, pron. Whosoever:—jine weṇjeṇ teḍí marjí. You can go wherever you please.
Source:THE PANJABI DICTIONARY-Bhai Maya Singh