ਜੈਦੇਵ
jaithayva/jaidhēva

Definition

ਸੰ. ਜਯਦੇਵ. ਵਿਕ੍ਰਮਾਦਿਤ੍ਯ ਦੇ ਦਰਬਾਰ ਦਾ ਇੱਕ ਪੰਡਿਤ, ਜਿਸ ਦਾ ਪ੍ਰਸਿੱਧ ਨਾਮ "ਪਕ੍ਸ਼੍‍ਧਰਮਿਸ੍ਰ" ਹੈ। ੨. ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਦਾ ਪੁਤ੍ਰ, ਜੋ ਰਮਾਦੇਵੀ ਦੇ ਉਦਰ ਤੋਂ ਕੇਂਦੂਲੀ (ਜਿਲਾ ਬੀਰਭੂਮਿ ਬੰਗਾਲ) ਵਿੱਚ ਪੈਦਾ ਹੋਇਆ. ਜਯਦੇਵ ਵੈਸਨਵ ਮਤਧਾਰੀ ਕ੍ਰਿਸਨਉਪਾਸਕ ਸੀ, ਪਰ ਤਤ੍ਵਵੇੱਤਾ ਸਾਧੂਆਂ ਦੀ ਸੰਗਤਿ ਕਰਕੇ ਕਰਤਾਰ ਦਾ ਅਨੰਨ ਸੇਵਕ ਹੋਇਆ. ਇਹ ਸੰਸਕ੍ਰਿਤ ਅਤੇ ਪ੍ਰਾਕ੍ਰਿਤ ਦਾ ਪੂਰਣ ਪੰਡਿਤ ਸੀ. ਇਸ ਦਾ ਰਚਿਆ ਗੀਤਗੋਬਿੰਦ ਮਨੋਹਰ ਕਾਵ੍ਯ ਹੈ. ਜੈਦੇਵ ਰਾਗਵਿਦ੍ਯਾ ਦਾ ਪ੍ਰੇਮੀ ਸੀ ਅਤੇ ਆਪਣੀ ਇਸਤ੍ਰੀ ਪਦਮਾਵਤੀ ਨਾਲ ਮਿਲਕੇ ਮਨੋਹਰ ਸੁਰ ਨਾਲ ਆਪਣੇ ਰਚੇ ਪਦ ਗਾਇਆ ਕਰਦਾ ਸੀ. ਇਸ ਨੇ ਆਪਣੀ. ਉਮਰ ਦਾ ਬਹੁਤਾ ਹ਼ਿੱਸਾ ਬੰਗਾਲ ਦੇ ਰਾਜਾ ਬੱਲਾਲਸੇਨ ਦੇ ਪੁਤ੍ਰ ਰਾਜਾ ਲਕ੍ਸ਼੍‍ਮਣਸੇਨ ਦਾ ਪਾਸ ਰਹਿਕੇ ਵਿਤਾਇਆ.¹ ਇਸੇ ਦੇ ਦੋ ਸ਼ਬਦ ਗੁਰੂ ਗ੍ਰੰਥਸਾਹਿਬ ਵਿੱਚ ਹਿੰਦੀ ਅਤੇ ਪ੍ਰਾਕ੍ਰਿਤ ਭਾਸਾ ਦੇ ਪਾਏ ਜਾਂਦੇ ਹਨ. "ਜੈਦੇਵ ਤਿਆਗਿਓ ਅੰਹਮੇਵ." (ਬਸੰ ਅਃ ਮਃ ੫) ੩. ਵਿਜਯ ਰੂਪ ਪਰਮਾਤਮਾ ਸਭ ਨੂੰ ਜੈ ਕਰਨ ਵਾਲਾ, ਜੋ ਕਿਸੇ ਤੋਂ ਪਰਾਸ੍ਤ ਨਹੀਂ ਹੁੰਦਾ. "ਬਦਤ ਜੈਦੇਵ ਜੈਦੇਵ ਕਉ ਰੰਮਿਆ." (ਮਾਰੂ ਜੈਦੇਵ)
Source: Mahankosh