Definition
ਵ੍ਯ- ਨੂੰ. ਕੋ. ਪ੍ਰਤਿ. ਤਾਂਈਂ. ਜਿਵੇਂ- "ਲਿਖਤਮ ਉੱਤਮ ਸਿੰਘ, ਜੋਗ ਭਾਈ ਗੁਰੁਮੁਖ ਸਿੰਘ।" ੨. ਲਿਯੇ. ਵਾਸਤੇ. ਲਈ. "ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ." (ਸਵਾ ਮਃ ੧) ੩. ਸੰ. ਯੋਗ੍ਯ ਵਿ- ਉਚਿਤ. ਲਾਇਕ. "ਨਾਨਕ ਸਦਾ ਧਿਆਈਐ ਧਿਆਵਨ ਜੋਗੁ." (ਸੁਖਮਨੀ) ੪. ਸੰ. ਯੋਗ. ਸੰਗ੍ਯਾ- ਪਤੰਜਲਿ ਰਿਸਿ ਦਾ ਚਿੱਤ ਨੂੰ ਏਕਾਗ੍ਰ ਕਰਨ ਲਈ ਦੱਸਿਆ ਹੋਇਆ ਸਾਧਨ.¹ ਦੇਖੋ, ਯੋਗ. "ਜੋਗ ਧਿਆਨ ਗੁਰੁਗਿਆਨ." (ਸਵੈਯੇ ਮਃ ੧. ਕੇ) ੫. ਗ੍ਰਹਾਂ ਦਾ ਮੇਲ. ਯੋਗ. ਸੰਬੰਧ. "ਉੱਤਮ ਜੋਗ ਪਰ੍ਯੋ ਇਨ ਐਸੋ." (ਗੁਪ੍ਰਸੂ) ੬. ਜੋਗੀ (ਯੋਗੀ) ਲਈ ਭੀ ਜੋਗ ਸ਼ਬਦ ਆਇਆ ਹੈ- "ਸਤਿਗੁਰ ਜੋਗ ਕਾ ਤਹਾ (ਨਿਵਾਸਾ, ਜਹ ਅਵਿਗਤ ਨਾਥੁ ਅਗਮ ਧਨੀ." (ਰਾਮ ਮਃ ੫) ੭. ਗੁਰੁਮਤ ਵਿੱਚ ਨਾਮਅਭ੍ਯਾਸ ਕਰਕੇ ਕਰਤਾਰ ਵਿੱਚ ਲਿਵਲੀਨ ਹੋਣਾ ਜੋਗ ਹੈ. ਦੇਖੋ, ਅਸਟਾਂਗ, ਸਹਜਜੋਗ, ਹਠਯੋਗ ਅਤੇ ਖਟਕਰਮ.; ਦੇਖੋ, ਜੋਗ ੪. "ਜੋਗ ਨ ਭਗਵੀ ਕਪੜੀ, ਜੋਗੁ ਨ ਮੈਲੇ ਵੇਸਿ। ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ." (ਸਵਾ ਮਃ ੩) ੨. ਵਿ- ਯੋਗ੍ਯ. ਲਾਇਕ਼. "ਮੈਨੋ ਜੋਗੁ ਕੀਤੋਈ." (ਮੁੰਦਾਵਣੀ ਮਃ ੫) "ਆਪਹਿ ਕਰਨੈਜੋਗੁ." (ਬਾਵਨ)
Source: Mahankosh