Definition
ਸੰ. ਜ੍ਯੋਤਿ (ज्योतिस्) ਸੰਗ੍ਯਾ- ਚਮਕ. ਪ੍ਰਕਾਸ਼. ਰੌਸ਼ਨੀ. "ਨਾ ਸੂਰਜ ਚੰਦ ਨ ਜੋਤਿ ਅਪਾਰ." (ਗੂਜ ਅਃ ਮਃ ੧) ੨. ਚਮਤਕਾਰੀ ਬੁੱਧਿ. "ਜਾਣਹੁ ਜੋਤਿ, ਨ ਪੁਛਹੁ ਜਾਤੀ." (ਆਸਾ ਮਃ ੧) ੩. ਅਗਨਿ. "ਜੋਤਿ ਸ਼ਾਂਤ ਜਿਮਿ ਵਾਰਿ ਕਰ." (ਸਲੋਹ) ੪. ਸੂਰਜ, ਚੰਦ੍ਰਮਾ ਅਤੇ ਨਛਤ੍ਰ। ੫. ਪਰਮਾਤਮਾ. ਵਾਹਗੁਰੂ. "ਸਭ ਮਹਿ ਜੋਤਿ ਜੋਤਿ ਹੈ ਸੋਇ." (ਸੋਹਿਲਾ) ੬. ਆਤਮਿਕ ਰੌਸ਼ਨੀ. ਰੂਹਾਨੀ ਰੌਸ਼ਨੀ. (ਪ੍ਰਭਾ ਕਬੀਰ) "ਪੂਰਨ ਜੋਤਿ ਜਗੈ ਘਟ ਮੇ." (੩੩ ਸਵੈਯੇ) ੭. ਚਾਂਦਨੀ. ਚੰਦ੍ਰਿਕਾ। ੮. ਨੇਤ੍ਰਾਂ ਦੀ ਰੌਸ਼ਨੀ. "ਨੈਨਨ ਜੋਤਿ ਗਈ ਘਟਕੈ." (ਗੁਪ੍ਰਸੂ)
Source: Mahankosh