ਤਾਰ
taara/tāra

Definition

ਸੰਗ੍ਯਾ- ਤਾੜ ਬਿਰਛ. "ਤਾਰ ਪ੍ਰਮਾਨ¹ ਉਚਾਨ ਧੁਜਾ ਲਖ." (ਕਲਕੀ) ੨. ਸੰ. ਤੰਤੁ. ਡੋਰਾ। ੩. ਧਾਤੁ ਦਾ ਤੰਤੁ. ਸੁਵਰਣ ਚਾਂਦੀ ਲੋਹੇ ਆਦਿ ਦੀ ਤਾਰ। ੪. ਚਾਂਦੀ। ੫. ਓਅੰਕਾਰ. ਪ੍ਰਣਵ। ੬. ਸੁਗ੍ਰੀਵ ਦੀ ਫ਼ੌਜ ਦਾ ਇੱਕ ਸਰਦਾਰ। ੭. ਤਾਰਾ. ਨਕ੍ਸ਼੍‍ਤ੍ਰ। ੮. ਸ਼ਿਵ। ੯. ਵਿਸਨੁ। ੧੦. ਸੰਗੀਤ ਅਨੁਸਾਰ ਇੱਕ ਠਾਟ ਦੀ ਸਪਤਕ. ਸੱਤ ਸੁਰਾਂ ਦਾ ਸਮੁਦਾਯ। ੧੧. ਉੱਚਾ ਸ੍ਵਰ. ਟੀਪ. "ਤਾਰ ਘੋਰ ਬਾਜਿੰਤ੍ਰ ਤਹਿ." (ਵਾਰ ਮਲਾ ਮਃ ੧) ੧੨. ਅੱਖ ਦੀ ਪੁਤਲੀ। ੧੩. ਟਕ. ਨੀਝ. ਅਚਲਦ੍ਰਿਸ੍ਟਿ. "ਮਛੀ ਨੋ ਤਾਰ ਲਾਵੈ." (ਵਾਰ ਰਾਮ ੨. ਮਃ ੫) "ਲੋਚਨ ਤਾਰ ਲਾਗੀ." (ਕੇਦਾ ਮਃ ੫) ੧੪. ਵ੍ਰਿੱਤਿ ਦੀ ਏਕਾਗ੍ਰਤਾ. ਮਨ ਦੀ ਲਗਨ. "ਲਾਗੀ ਤੇਰੇ ਨਾਮ ਤਾਰ." (ਨਾਪ੍ਰ) ੧੫. ਵਿ- ਅਖੰਡ. ਇੱਕ ਰਸ. ਲਗਾਤਾਰ. "ਜੇ ਲਾਇ ਰਹਾ ਲਿਵ ਤਾਰ." (ਜਪੁ) ੧੬. ਦੇਖੋ, ਤਾਰਣਾ। ੧੭. ਵ੍ਯ- ਤਰਹਿ. ਵਾਂਙ, ਜੈਸੇ- "ਮਨ ਭੂਲਉ ਭਰਮਸਿ ਭਵਰ ਤਾਰ." (ਬਸੰ ਅਃ ਮਃ ੧) ੧੮. ਤਾਲ. ਦੋਹਾਂ ਹੱਥਾਂ ਦਾ ਪਰਸਪਰ ਪ੍ਰਹਾਰ. ਤਾੜੀ. "ਵਿਹੰਗ ਵਿਕਾਰਨ ਕੋ ਕਰਤਾਰ." (ਗੁਪ੍ਰਸੂ) ਵਿਕਾਰਰੂਪ ਪੰਛੀਆਂ ਦੇ ਉਡਾਉਣ ਨੂੰ ਹੱਥ ਦਾ ਤਾਲ (ਤਾੜੀ). ੧੯. ਫ਼ਾ. [تار] ਸੰਗ੍ਯਾ- ਸੂਤ. ਤੰਤੁ। ੨੦. ਵਿ- ਕਾਲਾ ਸ੍ਯਾਹ। ੨੧. ਦੇਖੋ, ਨਾਦ। ੨੨ ਦੇਖੋ, ਤਾਲ। ੨੩ ਹਿੰਦੁਸਤਾਨੀ ਵਿੱਚ ਤਾਰਬਰਕੀ (Telegraph) ਨੂੰ ਭੀ ਤਾਰ ਆਖਦੇ ਹਨ.
Source: Mahankosh

Shahmukhi : تار

Parts Of Speech : verb

Meaning in English

imperative form of ਤਾਰਨਾ , repay (debt), pay (tax especially land revenue)
Source: Punjabi Dictionary

Parts Of Speech : noun, feminine

Meaning in English

wire, cable, line, string, strand; telegram
Source: Punjabi Dictionary

TÁR

Meaning in English2

s. m. (M.), ) Water beyond one's depth:—tár bajjṉí, wajjṉí, v. n. To sound with an even continuous tone, to be of one mind:—tár bannh jáṉí, bannhṉí, v. n. To continue in the same state, to be continued or repeated without interruption; to be of one mind, to conspire together:—tár laggṉí, v. n. To be dear, to be costly:—tár láuṉí, v. a. To make dear:—tár tár, ad. Piece by piece; in shreds or pieces; tattered or torn; (c. w. karná):—tár deṉí, v. a. To telegraph; see Tárṉá:—tár kash, kas, s. m. A drawer of silver or gold wire:—tarkashí, kasí, s. f. m. Wire drawing, a kind of swing:—tár ghar, s. m. A Telegraph office.
Source:THE PANJABI DICTIONARY-Bhai Maya Singh