Definition
ਵਿ- ਦਸ਼ਮ. ਦਸਵਾਂ। ੨. ਸੰਗ੍ਯਾ- ਭਾਗਵਤ ਦਾ ਦਸਵਾਂ ਸਕੰਧ. "ਦਸਮ ਕਥਾ ਭਾਗਉਤ ਕੀ ਭਾਖਾ ਕਰੀ ਬਨਾਇ." (ਕ੍ਰਿਸਨਾਵ) ਦਸਮਗ੍ਰੰਥ ਵਿੱਚ ਜੋ ਕ੍ਰਿਸਨ ਜੀ ਦੀ ਕਥਾ ਹੈ, ਇਹ ਕੇਵਲ ਵੈਸਨਵ ਭਾਗਵਤ ਦਾ ਹੀ ਦਸਮ ਸਕੰਧ ਨਹੀਂ ਹੈ, ਕਿੰਤੁ ਦੇਵੀ ਭਾਗਵਤ ਆਦਿ ਗ੍ਰੰਥਾਂ ਦਾ ਭੀ ਮਤ ਨਾਲ ਮਿਲਾਇਆ ਗਿਆ ਹੈ. ਇਸੇ ਲਈ ਦੇਵੀ ਦੀ ਉਸਤਤਿ ਅਤੇ ਰਾਧਾ (ਰਾਧਿਕਾ) ਦਾ ਜਿਕਰ ਆਉਂਦਾ ਹੈ। ੩. ਸੰ. दस्म. ਵਿ- ਅਣੋਖਾ. ਅ਼ਜੀਬ.
Source: Mahankosh