Definition
ਸੰਗ੍ਯਾ- ਨਾਪਿਤ, ਨਹੁਁ ਲਾਹੁਣ ਅਤੇ ਭਾਂਡੇ ਮਾਂਜਣ ਆਦਿ ਸੇਵਾ ਕਰਨ ਵਾਲਾ. "ਨਾਈ ਉਧਰਿਆ ਸੈਨ ਸੈਵ." (ਬੰਸ ਅਃ ਮਃ ੫) ੨. ਵਿ- ਨਾਮ. "ਵਾਹੁ ਵਾਹੁ ਸਚੇ ਪਾਤਿਸ਼ਾਹ, ਤੂ ਸਚੀ ਨਾਈ." (ਵਾਰ ਰਾਮ ੧. ਮਃ ੩) ੩. ਨਾਮ ਕਰਕੇ. ਨਾਮ ਸੇ. ਨਾਮ ਦ੍ਵਾਰਾ. "ਤੀਰਥ ਅਠਸਠਿ ਮਜਨ ਨਾਈ." (ਮਲਾ ਮਃ ੪) ੪. ਨਾਮੋਂ ਮੇ. ਨਾਮ ਵਿੱਚ "ਜੂਠਿ ਨ ਅੰਨੀ ਜੂਠਿ ਨ ਨਾਈ." (ਵਾਰ ਸਾਰ ਮਃ ੧) ਨਾਮਾਂ ਦੀ ਅਪਵਿਤ੍ਰਤਾ ਹਿੰਦੂ ਧਰਮਸ਼ਾਸਤ੍ਰ ਵਿੱਚ ਮੰਨੀ ਹੈ. ਦੇਖੋ, ਮਨੁ ਅਃ ੩. ਸ਼: ੯। ੫. ਨਿਵਾਕੇ. ਝੁਕਾਕੇ. "ਤੁਰਕ ਮੂਏ ਸਿਰੁ ਨਾਈ." (ਸੋਰ ਕਬੀਰ) ੬. ਅ਼. [ناعی] ਨਾਈ਼. ਮੌਤ ਦਾ ਸੁਨੇਹਾ ਪੁਚਾਣ ਵਾਲਾ.
Source: Mahankosh