Definition
(ਦੇਖੋ, ਨਦ ਧਾ). ਸੰ. ਸੰਗ੍ਯਾ- ਸ਼ਬਦ. ਧੁਨਿ. "ਨਾਦ ਕੁਰੰਕਹਿ ਬੇਧਿਆ." (ਵਾਰ ਜੈਤ) ਵਿਦ੍ਵਾਨਾਂ ਨੇ ਨਾਦ ਦੇ ਮੁੱਖ ਦੋ ਭੇਦ ਕੀਤੇ ਹਨ. ਇੱਕ ਧ੍ਵਨਿਰੂਪ, ਜੈਸੇ- ਘੰਟੇ ਨਗਾਰੇ ਆਦਿ ਦਾ ਸ਼ਬਦ. ਦੂਜਾ ਵਰਣ- ਰੂਪ, ਜੈਸੇ- ਮਨੁੱਖਾਂ ਦੀ ਬੋਲੀ. ਕਈਆਂ ਨੇ ਤਿੰਨ ਭੇਦ ਥਾਪੇ ਹਨ- ਇੱਕ ਪ੍ਰਾਣੀਭਵ, ਜੋ ਜਾਨਦਾਰ ਜੀਵਾਂ ਤੋਂ ਪੈਦਾ ਹੋਵੇ. ਦੂਜਾ ਅਪ੍ਰਾਣੀ ਭਵ, ਜੋ ਬੇਜਾਨ ਵਸਤੂਆਂ ਤੋਂ ਉਪਜੇ, ਜੈਸੇ ਵੀਣਾ ਆਦਿ ਦੀ ਧੁਨਿ. ਤੀਜਾ ਉਭਯ ਸੰਭਵ ਜੈਸੇ ਬਾਂਸੁਰੀ ਨਫੀਰੀ ਆਦਿ। ੨. ਯੋਗੀਆਂ ਦੇ ਸਿੰਙੀ ਆਦਿ ਸ਼ਬਦ. "ਘਟਿ ਘਟਿ ਵਾਜਹਿ ਨਾਦ." (ਜਪੁ) ੩. ਸੰਖ. "ਤਿਨ੍ਹ੍ਹ ਘਰ ਬ੍ਰਾਹਮਣ ਪੂਰਹਿ ਨਾਦ." (ਵਾਰ ਆਸਾ) ੪. ਸ੍ਵਰਵਿਦ੍ਯਾ. ਸੰਗੀਤ. "ਗੁਰਮੁਖਿ ਨਾਦ ਬੇਦ ਬੀਚਾਰੁ." (ਮਾਰੂ ਸੋਲਹੇ ਮਃ ੩) ੫. ਨਿਘੰਟੁ ਵਿੱਚ ਨਾਦ ਦਾ ਅਰਥ ਕੀਤਾ ਹੈ ਉਸਤਤਿ ਕਰਨ ਯੋਗ੍ਯ. ਜਿਸ ਦੀ ਉਸਤਤਿ ਕਰੀਏ ਉਹ ਨਾਦ ਹੈ। ੬. ਸੰਗੀਤ ਵਿੱਚ ਅਰਥ ਕੀਤਾ ਹੈ- ਨ (ਪ੍ਰਾਣ) ਦ (ਅਗਨਿ). ਸ਼ਰੀਰ ਦੀ ਅਗਨੀ ਦੇ ਸੰਜੋਗ ਤੋਂ ਜੋ ਸ੍ਵਰ ਉਪਜੇ, ਸੋ ਨਾਦ. ਇਸ ਨਾਦ ਦੇ ਤਿੰਨ ਅਸਥਾਨ ਹਨ- ਹ੍ਰਿਦਯ, ਕੰਠ ਅਤੇ ਮਸ੍ਤਕ. ਹ੍ਰਿਦਯ ਵਿੱਚ ਇਸਥਿਤ ਨਾਦ ਦੀ "ਮੰਦ੍ਰ" ਸੰਗ੍ਯਾ ਹੈ, ਕੰਠ ਵਿੱਚ ਨਾਦ ਦੀ "ਮਧ੍ਯਮ" ਸੰਗ੍ਯਾ ਹੈ ਅਤੇ ਮਸ੍ਤਕ ਵਿੱਚ ਇਸਥਿਤ ਨਾਦ "ਤਾਰ" ਹੈ। ੭. ਦੇਖੋ, ਅਨਹਤ ਨਾਦ.
Source: Mahankosh
Shahmukhi : ناد
Meaning in English
sound; music; conch, horn
Source: Punjabi Dictionary
NÁD
Meaning in English2
s. m, species of conch used in Hindu worship; sound, echo, tone; singing:—nád widdiá, biddiá, s. f. The art of singing.
Source:THE PANJABI DICTIONARY-Bhai Maya Singh