Definition
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)
Source: Mahankosh
Shahmukhi : نانک
Meaning in English
Guru Nanak Dev (1469-1539), the founder of Sikhism, nom de plume of the first five and the ninth Sikh Gurus
Source: Punjabi Dictionary
NÁNAK
Meaning in English2
s. m, The name of the founder of the Sikh religion, the first of the ten Gurús of the Sikhs; a mother's family or lineage:—nának Dádak, s. m. The families of both mother and father:—Nának paṇthaṉ, Nának paṇthí, s. f. m. Those of the secṭ of Nának, followers of Nának:—Nának, sháhí rupayyá, s. m. The old Sikh rupee (of pure metal) coined by Maharaja Ranjit Singh after the name of Gurú Nanak:—Nának sáhí, sháhí paisá, s. m. The old Sikh pice in use in the Panjab, of which 6 to 7 go to one anna.
Source:THE PANJABI DICTIONARY-Bhai Maya Singh