Definition
ਸੰ. ਨਾਲ. ਨਲਕੀ. "ਤੁਰੀ ਨਾਰਿ ਕੀ ਛੋਡੀ ਬਾਤਾ." (ਗੌਂਡ ਕਬੀਰ) ਬੁਰਛ (ਕੁੱਚ) ਅਤੇ ਨਾਲ ਦੀ ਗੱਲ ਹੀ ਛੱਡ ਦਿੱਤੀ ਹੈ. ਦੇਖੋ, ਤੁਰੀ। ੨. ਸੰ. ਨਾਡੀ. ਨਬਜ. ਨਾੜੀ "ਜਬ ਤਿਹ ਤ੍ਰਿਯ ਕੀ ਨਾਰਿ ਨਿਹਾਰੀ." (ਚਰਿਤ੍ਰ ੨੮੯) ੩. ਦੇਖੋ, ਨਾਰੀ. "ਸੰਗੀ ਜੋਗੀ ਨਾਰਿ ਲਪਟਾਣੀ." (ਮਾਰੂ ਸੋਲਹੇ ਮਃ ੫) ਇਸ ਥਾਂ ਯੋਗੀ ਤੋਂ ਭਾਵ ਜੀਵਾਤਮਾ ਹੈ ਅਤੇ ਨਾਰੀ ਤੋਂ ਭਾਵ ਦੇਹ ਹੈ। ੪. ਮਾਇਆ. "ਪੁਰਖ ਮਹਿ ਨਾਰਿ, ਨਾਰਿ ਮਹਿ ਪੁਰਖਾ." (ਰਾਮ ਮਃ ੧)
Source: Mahankosh