Definition
ਸੰ. ਨਾਡੀ. ਸੰਗ੍ਯਾ- ਰਗ. ਨਾੜੀ. "ਪਵਨ ਦ੍ਰਿੜ਼ ਸੁਖਮਨ ਨਾਰੀ." (ਗਉ ਕਬੀਰ) ਦੇਖੋ, ਸੁਖਮਨਾ। ੨. ਸੰ. ਨਰ ਦੀ ਮਦੀਨ. ਇਸਤ੍ਰੀ. ਔਰਤ. "ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ." (ਵਾਰ ਮਾਝ ਮਃ ੧)#ਕਾਮਾਸ਼ਾਸਤ੍ਰ ਵਿੱਚ ਨਾਰੀ ਦੀਆਂ ਚਾਰ ਜਾਤੀਆਂ ਲਿਖੀਆਂ ਹਨ- ਪਦਮਿਨੀ, ਚਿਤ੍ਰਿਨੀ, ਸ਼ੰਖਿਨੀ ਅਤੇ ਹਸ੍ਤਿਨੀ. ਇਨ੍ਹਾਂ ਦੇ ਕ੍ਰਮ ਅਨੁਸਾਰ ਚਾਰ ਨਰ ਹਨ- ਸ਼ਸ਼ਕ, ਮ੍ਰਿਗ, ਵ੍ਰਿਸਭ ਅਤੇ ਅਸ਼੍ਵ. ਦੇਖੋ, ਪਦਮਿਨੀ ਆਦਿ ਸ਼ਬਦ ਅਤੇ ਪੁਰੁਸਜਾਤਿ.#ਉਮਰ ਦੇ ਲਿਹਾਜ ਨਾਲ ਨਾਰੀ ਦੇ ਚਾਰ ਭੇਦ ਹਨ- ਬਾਲਾ, ਤਰੁਣੀ, ਪ੍ਰੌਢਾ ਅਤੇ ਵ੍ਰਿੱਧਾ. ਸੋਲਾਂ ਵਰ੍ਹੇ ਤੀਕ ਦੀ ਬਾਲਾ, ਤੀਹ ਵਰ੍ਹੇ ਤੀਕ ਦੀ ਤਰੁਣੀ, ਪੰਜਾਹ ਤੀਕ ਦੀ ਪ੍ਰੌਢਾ ਅਤੇ ਇਸ ਤੋਂ ਅੱਗੇ ਵ੍ਰਿੱਧਾ ਹੈ.#ਬ੍ਰਹਮਵੈਵਰਤ ਵਿੱਚ ਤਿੰਨ ਪ੍ਰਕਾਰ ਦੀ ਨਾਰੀ ਲਿਖੀ ਹੈ- ਸਾਧ੍ਵੀ, ਭੋਗ੍ਯਾ ਅਤੇ ਕੁਲਟਾ, ਪਤਿ ਵਿੱਚ ਭਗਤੀ- ਭਾਵ ਰੱਖਕੇ ਸੇਵਾ ਕਰਨ ਅਤੇ ਕੇਵਲ ਸੰਤਾਨ ਦੇ ਮਨੋਰਥ ਨਾਲ ਪਤਿ ਦਾ ਸੰਗ ਕਰਨ ਵਾਲੀ ਸਾਧ੍ਵੀ ਹੈ. ਪਦਾਰਥਾਂ ਦੀ ਇੱਛਾ ਅਤੇ ਭੋਗਵਾਸਨਾ ਨਾਲ ਪਤਿ ਨੂੰ ਸੇਵਨ ਵਾਲੀ ਭੋਗ੍ਯਾ ਹੈ. ਕਪਟ ਅਰ ਲਾਲਚ ਨਾਲ ਪਤਿ ਦੀ ਸੇਵਾ ਕਰਨ ਵਾਲੀ ਅਤੇ ਕਾਮਵਸ਼ ਹੋਕੇ ਪਰਾਏ ਪੁਰਖਾਂ ਨਾਲ ਪ੍ਰੀਤਿ ਰੱਖਣ ਵਾਲੀ ਕੁਲਟਾ ਹੈ.#ਹਿੰਦੂਮਤ ਅਨੁਸਾਰ ਨਾਰੀ ਨੂੰ ਕਦੇ ਸੁਤੰਤ੍ਰਤਾ (ਆਜ਼ਾਦੀ) ਨਹੀਂ ਹੈ. ਦੇਖੋ, ਮਨੁਸਿਮ੍ਰਿਤਿ ਅਃ ੫, ਸ਼ਲੋਕ ੧੪੭- ੪੮ ਅਰ ਵੇਦਵਿਦ੍ਯਾ ਦਾ ਅਧਿਕਾਰ ਤਾਂ ਕੀ ਹੋਣੀ ਸੀ, ਇਸਤ੍ਰੀਆਂ ਦੇ ਸੰਸਕਾਰ ਭੀ ਵੇਦਮੰਤ੍ਰਾਂ ਨਾਲ ਕਰਨੇ ਵਰਜੇ ਹਨ, ਯਥਾ- "ਇਸਤ੍ਰੀਆਂ ਦੇ ਸੰਸਕਾਰ ਵੇਦਮੰਤ੍ਰਾਂ ਨਾਲ ਨਹੀਂ ਕਰੇ ਜਾਂਦੇ, ਇਹ ਧਰਮ ਦਾ ਫੈਸਲਾ ਹੈ. ਇਸਤ੍ਰੀਆਂ ਅਗਿਆਨਣਾਂ, ਵੇਦਮੰਤ੍ਰਾਂ ਦੇ ਅਧਿਕਾਰ ਤੋਂ ਵਾਂਜੀਆਂ ਅਤੇ ਝੂਠ ਦੀ ਮੂਰਤਿ ਹਨ." (ਮਨੁ ਅਃ ੯. ਸ਼ਃ ੧੮)#ਸਿੱਖਧਰਮ ਵਿੱਚ ਨਾਰੀ ਦੇ ਅਧਿਕਾਰ ਬਾਬਤ ਦੇਖੋ, ਆਸਾ ਮਃ ੫, ਸ਼ਬਦ ਨੰਃ ੩, ਵਾਰ ਆਸਾ ਦੀ ਪੌੜੀ ੧੯. ਦਾ ਸ਼ਲੋਕ "ਭੰਡਿ ਜੰਮੀਐ," ਅਤੇ ਵਾਰ ਭਾਈ ਗੁਰੁਦਾਸ ੫, ਪੌੜੀ ੧੬।#੩. ਨਾਰੀ ਦਾ ਖਾਸ ਚਿੰਨ੍ਹ. ਯੋਨਿ. ਭਗ. "ਤਗੁ ਨ ਇੰਦ੍ਰੀ ਤਗੁ ਨ ਨਾਰੀ." (ਵਾਰ ਆਸਾ) ੪. ਪ੍ਰਾਃ ਨਾਰ. ਗਰਦਨ. ਗ੍ਰੀਵਾ. "ਮੁਖ ਨਾਇ ਰਹੀ ਨ ਉਚਾਵਤ ਨਾਰੀ." (ਚਰਿਤ੍ਰ ੨੩੩) ੫. ਅ਼. [ناری] ਨਾਰ (ਅਗਨਿ) ਤੋਂ ਬਣਿਆ ਹੋਇਆ ਸ਼ੈਤਾਨ. "ਨਾਰੀ ਹੁਕਮ ਨ ਮੰਨਿਆ ਰਖਿਆ ਨਾਉਂ ਸ਼ੈਤਾਨ." (ਮਗੋ) ੬. ਵਿ- ਦੋਜ਼ਖ਼ੀ. ਨਾਰਕੀ। ੭. ਫ਼ਾ. ਸੰਗ੍ਯਾ- ਪੋਸ਼ਾਕ. ਪੋਸ਼ਿਸ਼.
Source: Mahankosh
Shahmukhi : ناری
Meaning in English
same as ਨਾਰ ; adjective produced from fire (as against ਖਾਕੀ , produced from earth)
Source: Punjabi Dictionary
NÁRÍ
Meaning in English2
s. f, female, a woman, the pulse (properly náṛí.)
Source:THE PANJABI DICTIONARY-Bhai Maya Singh