Definition
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ.
Source: Mahankosh
PATI
Meaning in English2
s. f, nour, respect; i. q. Pat.
Source:THE PANJABI DICTIONARY-Bhai Maya Singh