Definition
ਸੰ. पित्त्. [صفرا] ਸਫ਼ਰਾ. Bile. ਪਿੱਤ ਸ਼ਰੀਰ ਦੀ ਗਰਮੀ ਰੂਪ ਹੈ. ਇਹ ਆਪਣੀ ਅਸਲੀ ਹਾਲਤ ਵਿੱਚ ਸ਼ਰੀਰ ਦੀ ਰਖ੍ਯਾ, ਅਤੇ ਵਿਗੜਿਆ ਹੋਇਆ ਅਨੇਕ ਰੋਗ ਉਤਪੰਨ ਕਰਦਾ ਹੈ. ਪਿੱਤ ਪਤਲਾ (ਦ੍ਰਵ) ਪਦਾਰਥ ਹੈ, ਜਿਸ ਦਾ ਪੀਲਾ ਰੰਗ ਹੈ. ਇਹ ਸ਼ਰੀਰ ਤੋਂ ਮੈਲ ਅਤੇ ਲਹੂ ਦੀ ਜਹਿਰ ਖਾਰਜ ਕਰਦਾ ਹੈ. ਵੈਦਕ ਵਾਲਿਆਂ ਨੇ ਪਿੱਤ ਦੇ ਪੰਜ ਰੂਪ ਲਿਖੇ ਹਨ-#(ੳ) ਆਲੋਚਕ- ਨੇਤ੍ਰਾਂ ਵਿੱਚ ਨਿਵਾਸ ਕਰਦਾ ਹੈ. ਅੱਖਾਂ ਵਿੱਚ ਇਸੇ ਦੀ ਚਮਕ ਹੈ. ਇਹ ਰੂਪ ਨੂੰ ਗ੍ਰਹਣ ਕਰਦਾ ਹੈ.#(ਅ) ਰੰਜਕ- ਜਿਗਰ ਵਿੱਚ ਰਹਿੰਦਾ ਹੈ. ਭੋਜਨ ਦਾ ਰਸ, ਜੋ ਲਹੂ ਬਣਨ ਲਈ ਆਉਂਦਾ ਹੈ. ਉਸ ਦਾ ਖੂਨ ਬਣਾਉਂਦਾ ਹੈ.#(ੲ) ਸਾਧਕ- ਹਿਰਦੇ ਵਿੱਚ ਰਹਿੰਦਾ ਹੈ. ਇਹ ਬੁੱਧਿ, ਸਿਮ੍ਰਿਤਿ ਆਦਿ ਨੂੰ ਵਧਾਉਂਦਾ ਹੈ.#(ਸ) ਪਾਚਕ- ਇਹ ਮੇਦੇ ਅਤੇ ਅੰਤੜੀ ਵਿੱਚ ਰਹਿੰਦਾ ਹੈ. ਇਹ ਗਿਜਾ ਪਚਾਉਂਦਾ, ਮੈਲ ਖਾਰਿਜ ਕਰਦਾ ਹੈ, ਰਸ ਮਲ ਮੂਤ੍ਰ ਅਤੇ ਦੋਸਾਂ ਨੂੰ ਨਿਖੇੜਦਾ ਹੈ, ਜਠਰਾਗਨਿ ਦੇ ਬਲ ਨੂੰ ਵਧਾਉਂਦਾ ਹੈ.#(ਹ) ਭ੍ਰਾਜਕ- ਇਹ ਤੁਚਾ (ਖਲੜੀ) ਵਿੱਚ ਰਹਿੰਦਾ ਹੈ. ਸ਼ਰੀਰ ਦੀ ਸ਼ੋਭਾ ਅਤੇ ਚਮਕ ਨੂੰ ਵਧਾਉਂਦਾ ਹੈ. ਪਿੱਤ ਦੇ ਵਿਗਾੜ ਨਾਲ ਸਮੇਂ ਤੋਂ ਪਹਿਲਾਂ ਵਾਲ ਚਿੱਟੇ ਹੋ ਜਾਂਦੇ ਹਨ, ਨੇਤ੍ਰ ਲਾਲ ਪੀਲੇ, ਮੂਤ੍ਰ ਬਹੁਤ ਪੀਲਾ, ਮੂੰਹ ਦਾ ਸੁਆਦ ਖੱਟਾ, ਭਸ ਡਕਾਰ, ਕ੍ਰੋਧ, ਦਾਹ, ਅੱਖਾਂ ਅੱਗੇ ਹਨੇਰਾ, ਸ਼ਰੀਰ ਦਾ ਤਪਣਾ, ਬਦਬੂਦਾਰ ਪਸੀਨਾ ਆਉਣਾ ਆਦਿਕ ਚਾਲੀ ਰੋਗ ਹੁੰਦੇ ਹਨ.#ਪਿੱਤ ਦੇ ਸ਼ਾਂਤ ਕਰਨ ਲਈ ਉਸਨਤਾਪ ਅਤੇ ਯਰਕਾਨ ਵਿੱਚ ਦੱਸੇ ਉਪਾਉ ਕਰਨੇ ਲਾਭਦਾਇਕ ਹਨ.#ਸਾਧਾਰਣ ਇਲਾਜ ਹੈ ਕਿ ਅੰਤੜੀ ਦੀ ਸਫਾਈ ਕਰਨੀ, ਦੁੱਧ ਚਾਉਲ ਆਦਿਕ ਪਦਾਰਥ ਖਾਣੇ ਪੀਣੇ, ਗੋਕੇ ਦੁੱਧ ਵਿੱਚ ਮਿਸ਼ਰੀ ਪਾਕੇ ਈਸਬਗੋਲ ਦਾ ਸਤ ਛੀ ਮਾਸ਼ੇ ਲੈਣਾ, ਚੰਦਨ ਅਨਾਰ ਆਦਿ ਦੇ ਸ਼ਰਬਤ ਵਰਤਣੇ, ਸਰਦ ਤਰ ਫਲ ਖਾਣੇ, ਨਿਰਮਲ ਸੀਤਲ ਜਲ ਨਾਲ ਸਨਾਨ ਕਰਨਾ, ਵਟਣਾ ਮਲਕੇ ਮੈਲ ਦੂਰ ਕਰਨੀ ਆਦਿ. "ਬਾਇ ਪਿੱਤ ਕਰ ਉਪਜਤ ਭਏ." (ਚਰਿਤ੍ਰ ੪੦੫) ੨. ਪਿੱਤ ਦੇ ਵਿਕਾਰ ਨਾਲ ਗਰਮੀ ਦੀ ਰੁੱਤ ਵਿੱਚ ਤੁਚਾ ਤੇ ਨਿਕਲੀਆਂ ਬਰੀਕ ਫੁਨਸੀਆਂ ਭੀ "ਪਿੱਤ" ਆਖੀਦੀਆਂ ਹਨ. ਇਹ ਵਟਣੇ ਚੰਦਨ ਆਦਿ ਦੇ ਲੇਪ ਤੋਂ ਅਰ ਸੁਗੰਧ ਵਾਲੇ ਸਬੂਣ ਨਾਲ ਸਨਾਨ ਕਰਨ ਤੋਂ ਦੂਰ ਹੋ ਜਾਂਦੀਆਂ ਹਨ। ੩. ਕ੍ਰੋਧ. ਤਾਮਸੀ ਸੁਭਾਉ.
Source: Mahankosh
PITT
Meaning in English2
s. m. f, Bile (in illness); a turn, a time; prickly heat:—pitt dá táp, s. m. Bilious fever:—pitt de dast, s. m. Bilious diarrhœa:—pitt pápṛá, s. m. The name of a medicinal plant, the flat seeds of Butea frondosa, and also the seeds of Fumaria parviflora, Nat. Ord. Cruciferæ, which latter is abundant in fields in the Panjab plains in early spring. The seeds and leaves are considered cooling, diaphoretic, diuretic, and laxative, and enter into the composition of many medicines.
Source:THE PANJABI DICTIONARY-Bhai Maya Singh