ਪੁਰਾਣ
puraana/purāna

Definition

ਸੰ. ਵਿ- ਪੁਰਾਣਾ. ਪ੍ਰਾਚੀਨ। ੨. ਸੰਗ੍ਯਾ- ਰੁਦ੍ਰ ਸ਼ਿਵ। ੩. ਪ੍ਰਾਚੀਨ ਪ੍ਰਸੰਗ ਅਤੇ ਇਤਿਹਾਸ. "ਪੋਥੀ ਪੁਰਾਣ ਕਮਾਈਐ." (ਸ੍ਰੀ ਮਃ ੧) ੪. ਰਿਖੀ ਵ੍ਯਾਸ ਅਥਵਾ ਉਸ ਦੇ ਨਾਉਂ ਤੋਂ ਹੋਰ ਵਿਦ੍ਵਾਨਾਂ ਦੇ ਰਚੇ ਹੋਏ ਇਤਿਹਾਸ ਨਾਲ ਮਿਲੇ ਧਰਮ ਗ੍ਰੰਥ, ਜਿਨ੍ਹਾਂ ਦੀ ਗਿਣਤੀ ਅਠਾਰਾਂ ਹੈ ਅਤੇ ਸ਼ਲੋਕਾਂ ਦੀ ਗਿਣਤੀ ਚਾਰ ਲੱਖ ਹੈ, ਵਿਸਨੁ ਅਤੇ ਬ੍ਰਹਮਾਂਡ ਪੁਰਾਣ ਵਿੱਚ ਪੁਰਾਣ ਦਾ ਲੱਛਣ ਇਹ ਕੀਤਾ ਹੈ-#''सर्गञ्च प्रतिसर्गञ्च वंशो मन्वन्तराणिच।#वंशानुचरितं चैव, पुराणं पञ्च लक्षणम्॥''#ਜਗਤ ਦੀ ਉਤਪੱਤੀ, ਪ੍ਰਲੈ, ਦੇਵਤਾ ਅਤੇ ਪਿਤਰਾਂ ਦੀ ਵੰਸ਼ਾਵਲੀ, ਮਨੁ ਦੇ ਰਾਜ ਦਾ ਸਮਾਂ ਅਤੇ ਉਸ ਦਾ ਹਾਲ, ਸੂਰਜ ਅਤੇ ਚੰਦ੍ਰਵੰਸ਼ ਦੀ ਕਥਾ, ਜਿਸ ਵਿੱਚ ਇਹ ਪੰਜ ਪ੍ਰਸੰਗ ਹੋਣ, ਉਹ ਪੁਰਾਣ ਹੈ.#ਪੁਰਾਣਾਂ ਦੀ ਗਿਣਤੀ ਅਠਾਰਾਂ ਹੈ, ਯਥਾ- ਵਿਸਨੁ ਪੁਰਾਣ, ਪਦਮ, ਬ੍ਰਹਮ, ਸ਼ਿਵ, ਭਾਗਵਤ, ਨਾਰਦ, ਮਾਰਕੰਡੇਯ, ਅਗਨਿ, ਬ੍ਰਹ- ਵੈਵਰਤ, ਲਿੰਗ, ਵਾਰਾਹ, ਸਕੰਦ, ਵਾਮਨ, ਕੂਰਮ, ਮਤਸ੍ਯ ਗਰੁੜ, ਬ੍ਰਹਮਾਂਡ ਅਤੇ ਭਵਿਸ਼੍ਯ ਪੁਰਾਣ.#ਇਨ੍ਹਾਂ ਪ੍ਰਧਾਨ ਅਠਾਰਾਂ ਪੁਰਾਣਾਂ ਤੋਂ ਵੱਖ, ਅਠਾਰਾਂ ਉਪਪੁਰਾਣ ਭੀ ਹਨ-#ਸਨਤਕੁਮਾਰ ਪੁਰਾਣ, ਨਾਰਸਿੰਹ, ਨਾਰਦੀਯ, ਦੇਵੀ ਭਾਗਵਤ, ਦੁਰਵਾਸਾ, ਕਪਿਲ, ਮਾਨਵ, ਔਸ਼ਨਸ, ਵਰੁਣ, ਕਾਲਿਕਾ, ਸ਼ਾਂਬ, ਨੰਦਾ, ਸੌਰ ਪਾਰਾਸ਼ਰ, ਆਦਿਤਯ, ਮਾਹੇਸ਼੍ਵਰ, ਭਾਰ੍‍ਗਵ ਅਤੇ ਵਾਸ਼ਿਸ੍ਟ।¹ ੫. ਅਠਾਰਾਂ ਸੰਖ੍ਯਾ ਬੋਧਕ, ਕਿਉਂਕਿ ਪੁਰਾਣ ਨਾਉਂ ਦੇ ਗ੍ਰੰਥ ੧੮. ਹਨ.
Source: Mahankosh

Shahmukhi : پُران

Parts Of Speech : noun, masculine

Meaning in English

any of the several holy books of Hindu mythology, Purana
Source: Punjabi Dictionary

PURÁṈ

Meaning in English2

s. m, The name of a class of Hindu Shástarás of which there are eighteen in number; oldness, old age; an ox goad; (i. q. Puráiṉ.)
Source:THE PANJABI DICTIONARY-Bhai Maya Singh