Definition
ਫ਼ਾ. [بغداد] ਬਗ਼ਦਾਦ. ਇ਼ਰਾਕੇ. ਅ਼ਰਬ ਵਿੱਚ ਨੌਸ਼ੀਰਵਾਂ ਦਾ ਵਸਾਇਆ ਹੋਇਆ ਇੱਕ ਨਗਰ, ਜਿੱਥੇ ਦਰਿਆ ਦਜਲਾ ਅਤੇ ਫਰਾਤ ਦਾ ਸੰਗਮ ਹੁੰਦਾ ਹੈ. ਸ਼੍ਰੀ ਗੁਰੂ ਨਾਨਕਦੇਵ ਜੀ ਇਸ ਸ਼ਹਿਰ ਮੱਕੇ ਦੀ ਯਾਤ੍ਰਾ ਸਮੇਂ ਪਧਾਰੇ ਹਨ, ਜਿਸ ਦਾ ਜਿਕਰ ਭਾਈ ਗੁਰਦਾਸ ਜੀ ਨੇ ਪਹਿਲੀ ਵਾਰ ਵਿੱਚ ਕੀਤਾ ਹੈ, ਯਥਾ-#"ਬਾਬਾ ਗਿਆ ਬਗਦਾਦ ਨੂੰ#ਬਾਹਰ ਜਾਇ ਕੀਆ ਅਸਥਾਨਾ,#ਇਕ ਬਾਬਾ ਅਕਾਲਰੂਪ#ਦੂਜਾ ਰਬਾਬੀ ਮਰਦਾਨਾ." ×××#ਬਗਦਾਦ ਵਿੱਚ ਪੀਰ ਦਸ੍ਤਗੀਰ ਅਤੇ ਬਹਲੋਲ ਆਦਿਕ ਵਲੀਆਂ ਦੇ ਜਾਨਸ਼ੀਨ ਸਤਿਗੁਰੂ ਦੇ ਬਹੁਤ ਸ਼੍ਰੱਧਾਲੂ ਹੋ ਗਏ ਅਰ ਉਨ੍ਹਾਂ ਦੀ ਯਾਦਗਾਰ ਵਿੱਚ "ਕਤਬਾ." ਜੋ ਤੁਰਕੀ ਜਬਾਨ ਵਿੱਚ ਹੈ, ਲਾਇਆ ਗਿਆ, ਜੋ ਰੇਲਵੇ ਸਟੇਸ਼ਨ ਬਗਦਾਦ ਤੋਂ ਡੇਢ ਮੀਲ ਹੈ. ਇਸ ਦਾ ਨਿਸ਼ਾਨ ਨਕਸ਼ੇ ਵਿੱਚ ਦਿਖਾਇਆ ਗਿਆ ਹੈ. ਅਰ ਚਿਤ੍ਰ ਇਹ ਹੈ:-#(fig.)#ਅਰਥਾਤ#ਦੇਖੋ! ਹਜਰਤ ਪਰਵਦਗਾਰ ਬਜ਼ੁਰਗ ਨੇ ਕੇਹੀ ਮੁਰਾਦ ਪੂਰੀ ਕੀਤੀ, ਕਿ ਬਾਬੇ ਨਾਨਕ ਦੀ ਤਅ਼ਮੀਰ ਨਵੇਂ ਸਿਰੇ ਬਣ ਗਈ, ਸੱਤ ਵਡੇ ਵਲੀਆਂ ਨੇ ਇਸ ਵਿੱਚ ਸਹਾਇਤਾ ਕੀਤੀ ਅਤੇ ਉਸ ਦੀ ਤਾਰੀਖ ਇਹ ਨਿਕਲੀ ਕਿ ਨੇਕਬਖ਼ਤ ਮੁਰੀਦ ਨੇ ਪਾਣੀ ਲਈ ਜ਼ਮੀਨ ਵਿੱਚ ਫੈਜ ਦਾ ਚਸ਼ਮਾ ਜਾਰੀ ਕਰਦਿੱਤਾ.¹#ਜਿਸ ਵੇਲੇ ਸਤਿਗੁਰੂ ਬਗਦਾਦ ਗਏ ਹਨ, ਤਦ ਉੱਥੋਂ ਦੇ ਸਾਰੇ ਖੂਹਾਂ ਦਾ ਪਾਣੀ ਖਾਰਾ ਸੀ. ਗੁਰੂ ਨਾਨਕਦੇਵ ਜੀ ਨੇ ਜਿੱਥੇ ਆਗ੍ਯਾ ਕਰਕੇ ਖੂਹ ਲਗਵਾਇਆ, ਉਸ ਦਾ ਪਾਣੀ ਮਿੱਠਾ ਨਿਕਲਿਆ. ਇਹ ਖੂਹ ਕਤਬੇ ਦੇ ਪਾਸ ਹੈ, ਅਰ ਹੁਣ ਭੀ ਕੇਵਲ ਇਸੇ ਖੂਹ ਦਾ ਪਾਣੀ ਮਿੱਠਾ ਹੈ.
Source: Mahankosh