Definition
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)
Source: Mahankosh
Shahmukhi : بانی
Meaning in English
speech, utterance, voice; same as ਗੁਰ ਸ਼ਬਦ
Source: Punjabi Dictionary
BÁṈÍ
Meaning in English2
s. f, Word, speech, language, the devotional service of the Sikhs; a sacred utterance (usually metrical) of a holy man, such as Kabir or one of the Gurus:—báṉíkár, s. m., a. An architect, a composer, an author, a beginner; intelligent, sagacious, acute;—báṉíkárí, s. f. Architecture, composition, skilful workmanship; intelligence, sagacity, acuteness.
Source:THE PANJABI DICTIONARY-Bhai Maya Singh