ਬਾਨੀ
baanee/bānī

Definition

ਸੰ. ਵਰ੍‍ਣ. ਰੰਗਤ. "ਕੁਮ੍ਹਾਰੈ ਏਕੁ ਜੁ ਮਾਟੀ ਗੂੰਧੀ, ਬਹੁ ਬਿਧਿ ਬਾਨੀ ਲਾਈ." (ਆਸਾ ਕਬੀਰ) ੨. ਕਿਸਮ. ਭਾਂਤ. ਪ੍ਰਕਾਰ. "ਰਾਂਧਿ ਕੀਓ ਬਹੁ ਬਾਨੀ." (ਸੋਰ ਰਵਿਦਾਸ) ਰਿੰਨ੍ਹਕੇ ਕਈ ਪ੍ਰਕਾਰ ਦਾ ਬਣਾਇਆ। ੩. ਲਾਲ ਵਰ੍‍ਣ ਦਾ ਸੂਤ, ਜੋ ਦੁਤਹੀ ਖੇਸ ਆਦਿ ਦੇ ਕਿਨਾਰੇ ਬੁਣਿਆ ਜਾਂਦਾ ਹੈ। ੪. ਸੁਵਰਣ ਦਾ ਵਰ੍‍ਣ (ਰੰਗਤ) ਬੰਨੀ। ੫. ਸੁਭਾਉ. ਬਾਣ. ਆਦਤ. "ਪਰਦਰਬੁ ਹਿਰਨ ਕੀ ਬਾਨੀ." (ਪ੍ਰਭਾ ਬੇਣੀ) ੬. ਬਾਣਾਂ (ਤੀਰਾਂ) ਨਾਲ. ਵਾਣੋ ਸੇ. "ਪਾਂਚ ਮਿਰਗ ਬੇਧੇ ਸਿਵ ਕੀ ਬਾਨੀ." (ਭੈਰ ਮਃ ੫) ੭. ਅ਼. [بانی] ਵਿ- ਮੋਢੀ. ਮੂਜਿਦ. "ਮੰਡ੍ਯੋ ਬੀਰ ਬਾਨੀ." (ਵਿਚਿਤ੍ਰ) ੮. ਸੰ. ਵਾਣੀ. ਸੰਗ੍ਯਾ- ਵਚਨ. ਵਾਕ੍ਯ. "ਬਾਨੀ ਪਢੋ ਸ਼ੁੱਧ ਗੁਰੁ ਕੇਰੀ." (ਗੁਪ੍ਰਸੂ) ੯. ਸਰਸ੍ਵਤੀ. "ਲਿਯੇ ਬੀਨ ਨਾਰਦ ਅਰੁ ਬਾਨੀ." (ਸਲੋਹ)
Source: Mahankosh

Shahmukhi : بانی

Parts Of Speech : noun, masculine

Meaning in English

founder, one who founds/sets up/establishes
Source: Punjabi Dictionary