Definition
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ.
Source: Mahankosh