ਬੱਚੇ
bachay/bachē

Definition

ਬੱਚਾ ਦਾ ਬਹੁ ਵਚਨ। ੨. ਜਿਲਾ ਗੁੱਜਰਾਂਵਾਲਾ, ਤਸੀਲ. ਥਾਣਾ ਹਾਫਜਾਬਾਦ. ਰੇਲਵੇ ਸਟੇਸ਼ਨ 'ਕਾਲੇਕੇ' ਤੋਂ ਪੰਜ ਮੀਲ ਦੇ ਕਰੀਬ ਪੂਰਵ ਇੱਕ ਪਿੰਡ ਹੈ. ਇਸ ਤੋਂ ਚੜ੍ਹਦੇ ਵੱਲ ਕੋਲੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਗੁਰੂ ਜੀ ਹਾਫਜਾਬਾਦ ਤੋਂ ਇੱਥੇ ਆਏ ਅਤੇ ਥੋੜਾ ਸਮਾਂ ਵਿਰਾਜਕੇ ਧਰਮ ਉਪਦੇਸ਼ ਕੀਤਾ. ਛੋਟਾ ਜਿਹਾ ਗੁਰਦ੍ਵਾਰਾ ਬਣਿਆ ਹੋਇਆ ਹੈ. ਮੇਲਾ ਵੈਸਾਖੀ ਅਤੇ ਨਿਮਾਣੀ ਏਕਾਦਸ਼ੀ ਨੂੰ ਜੁੜਦਾ ਹੈ. ਇਸ ਗੁਰਦ੍ਵਾਰੇ ਨਾਲ ੪੦ ਮੁਰੱਬੇ ਜ਼ਮੀਨ ਮਹਾਰਾਜਾ ਰਣਜੀਤ ਸਿੰਘ ਵੱਲੋਂ ਹੈ. ਮਹੰਤ ਉਦਾਸੀ ਹਨ.#ਇਨ੍ਹਾਂ ਮਹੰਤਾਂ ਦਾ ਵਡੇਰਾ ਭਾਰਤੀਦਾਸ ਇੱਕ ਵਾਰੀ ਗੁਰੂ ਦਸਮ ਪਾਤਸ਼ਾਹ ਜੀ ਪਾਸ ਸੁੰਦਰ ਘੋੜਾ ਲੈਕੇ ਹਾਜਿਰ ਹੋਇਆ, ਗੁਰੂ ਜੀ ਨੇ ਪ੍ਰਸੰਨ ਹੋਕੇ ਉਸ ਨੂੰ ਇੱਕ ਦਸਤਾਰ ਅਤੇ ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਬਖਸ਼ੇ, ਜੋ ਹੁਣ ਤਾਈਂ ਇਨ੍ਹਾਂ ਪੁਜਾਰੀਆਂ ਪਾਸ ਹਨ.
Source: Mahankosh