ਭ੍ਰਮ
bhrama/bhrama

Definition

ਸੰ. भ्रम्. ਧਾ- ਘੁੰਮਣਾ. ਚਕ੍ਰਾਕਾਰ ਫਿਰਨਾ, ਭਟਕਣਾ, ਖੇਡਣਾ, ਉਲਟਪੁਲਟ ਹੋਣਾ। ੨. ਸੰਗ੍ਯਾ- ਭਰਮ. ਭੁਲੇਖਾ. ਮਿਥ੍ਯਾਗ੍ਯਾਨ. "ਭ੍ਰਮ ਕਾਟੇ ਗੁਰਿ ਆਪਣੈ." (ਆਸਾ ਮਃ ੫) ਦੇਖੋ, ਭਰਮ ੫। ੩. ਭ੍ਰਮਣ. "ਬਿਨਸੈ ਭ੍ਰਮ ਭ੍ਰਾਂਤਿ." (ਬਿਲਾ ਮਃ ੫) ੪. ਇੱਕ ਰੋਗ, ਜਿਸ ਦਾ ਨਾਉਂ ਚਿੱਤਭ੍ਰਮ ਅਤੇ ਭ੍ਰਮਚਿੱਤ ਭੀ ਹੈ. ਗਰਮ ਖ਼ੁਸ਼ਕ ਪਦਾਰਥ ਖਾਣ ਪੀਣ, ਸ਼ਰਾਬ ਆਦਿਕ ਨਸ਼ਿਆਂ ਦੇ ਬਹੁਤਾ ਵਰਤਣ, ਬਹੁਤ ਮੈਥੁਨ ਕਰਨ, ਭੁੱਖ ਤੇਹ ਦਾ ਦੁੱਖ ਸਹਾਰਨ, ਚਿੰਤਾ ਸ਼ੋਕ ਅਪਮਾਨ ਆਦਿਕ ਕਾਰਣਾਂ ਤੋਂ ਦਿਮਾਗ ਵਿੱਚ ਖਰਾਬੀ ਆ ਜਾਂਦੀ ਹੈ, ਜਿਸ ਤੋਂ ਵਿਚਾਰਸ਼ਕਤੀ ਆਪਣਾ ਕੰਮ ਨਹੀਂ ਕਰਦੀ. ਚਿੱਤ ਡਾਵਾਂਡੋਲ ਦਸ਼ਾ ਵਿੱਚ ਰਹਿਂਦਾ ਹੈ. ਮੂਹੋਂ ਅਰਲ ਬਰਲ ਬਾਤਾਂ ਨਿਕਲਦੀਆਂ ਹਨ. ਭ੍ਰਮ ਦਾ ਰੋਗੀ ਸਭ ਚੀਜਾਂ ਨੂੰ ਭੌਂਦੀਆਂ (ਘੁੰਮਦੀਆਂ) ਕਦੇ ਆਪਣੇ ਆਪ ਨੂੰ ਭੌਂਦਾ ਦੇਖਦਾ ਹੈ.#ਇਸ ਰੋਗ ਦੇ ਸਾਧਾਰਣ ਇਲਾਜ ਇਹ ਹਨ- ਹਰ ਵੇਲੇ ਪ੍ਰਸੰਨਤਾ ਦੇ ਸਾਧਨ ਕਰਨੇ, ਕਬਜ ਦੂਰ ਕਰਨ ਵਾਲੇ ਫਲ ਭੋਜਨ ਆਦਿ ਖਾਣੇ, ਤਾਲੂਏ ਪੁਰ ਬੱਕਰੀ ਦੇ ਦੁੱਧ ਦੀਆਂ ਧਾਰਾਂ ਮਾਰਨੀਆਂ, ਮੱਖਣ ਝੱਸਣਾ, ਦੁੱਧ ਮਲਾਈ ਮੱਖਣ ਬਦਾਮਰੌਗਨ ਖਾਣਾ ਪੀਣਾ, ਬ੍ਰਾਹਮੀਘ੍ਰਿਤ ਸੇਵਨ ਕਰਨਾ, ਧਮਾਸੇ ਦੇ ਕਾੜ੍ਹੇ ਵਿੱਚ ਘੀ ਪਾਕੇ ਪੀਣਾ ਆਦਿਕ. ਉਨਮਾਦ ਰੋਗ ਵਿੱਚ ਜੋ ਇਲਾਜ ਲਿਖਿਆ ਹੈ, ਉਹ ਸਭ ਭ੍ਰਮ ਰੋਗ ਵਾਲੇ ਨੂੰ ਗੁਣਕਾਰੀ ਹੈ। ੫. ਇੱਕ ਕਾਵ੍ਯ ਦਾ ਅਲੰਕਾਰ. ਦੇਖੋ, ਭ੍ਰਾਂਤਿ ੪.
Source: Mahankosh