ਮਤਿ
mati/mati

Definition

ਸੰ. ਮੱਤ. ਮਤਵਾਲਾ. "ਮਾਤੰਗ ਮਤਿ ਅਹੰਕਾਰ." (ਸਾਰ ਮਃ ੫) ੨. ਸੰ. ਮਾਤ੍ਰਿ. ਮਾਂ. "ਮਤਿ ਪਿਤ ਭਰਮੈ." (ਕਲਕੀ) ੩. ਸੰ. ਮਮਤ੍ਵ. ਅਹੰਕਾਰ. ਅੰਤਹਕਰਣ ਦਾ ਚੌਥਾ ਭੇਦ. "ਘੜੀਐ ਸੁਰਤਿ ਮਤਿ ਮਨਿ ਬੁਧਿ." (ਜਪੁ) ਦੇਖੋ, ਅੰਤਹਕਰਣ। ੪. ਸੰ. ਮਦ੍ਯ. ਸ਼ਰਾਬ. "ਪੀਵਹੁ ਸੰਤ ਸਦਾ ਮਤਿ ਦੁਰਲਭ." (ਕੇਦਾ ਕਬੀਰ) ੫. ਸੰ. ਮਤਿ. ਬੁੱਧਿ. ਅਕ਼ਲ. "ਮਤਿ ਹੋਦੀ ਹੋਇ ਇਆਣਾ." (ਸ. ਫਰੀਦ) "ਅਬ ਮੈ ਮਹਾਂ ਸੁੱਧ ਮਤਿ ਕਰਕੈ." (ਕਲਕੀ) ੬. ਗ੍ਯਾਨ। ੭. ਇੱਛਾ। ੮. ਸਿਮ੍ਰਿਤਿ. ਯਾਦ. ਚੇਤਾ। ੯. ਭਕ੍ਤਿ. ਭਗਤਿ। ੧੦. ਪ੍ਰਾਰਥਨਾ. ਅਰਦਾਸ। ੧੧. ਪੂਜਨ। ੧੨. ਧ੍ਯਾਨ। ੧੩. ਨਿਸ਼ਚਾ। ੧੪. ਰਾਇ। ੧੫. ਵ੍ਯ- ਪੰਜਾਬੀ ਵਿੱਚ ਮਤ ਦੀ ਥਾਂ ਭੀ ਮਤਿ ਆਉਂਦਾ ਹੈ. ਮਾ. ਨਾ. ਦੇਖੋ, ਮਤ ੧. "ਮਤਿ ਬਸਿ ਪਰਉ ਲੁਹਾਰ ਕੇ." (ਸ. ਕਬੀਰ)
Source: Mahankosh