Definition
ਸੰ. ਮਣਿ, ਰਤਨ. "ਮਨਿਜਟਿਤ ਭੂਸਨ ਕੋਟਿ ਹੇ." (ਸਲੋਹ) ੨. ਮਣਕਾ. ਮਾਲਾ ਦਾ ਦਾਣਾ। ੩. ਮਨੁੱਖ (ਮਨੁਸ਼੍ਯ) ਦੇ. "ਮਨਿ ਹਿਰਦੈ ਕ੍ਰੋਧ ਮਹਾਂ ਬਿਸ ਲੋਧੁ." (ਆਸਾ ਛੰਤ ਮਃ ੪) ੪. ਮਨ ਮੇਂ ਦਿਲ ਅੰਦਰ. "ਮਨਿ ਪਿਆਸ ਬਹੁਤੁ ਦਰਸਾਵੈ." (ਨਟ ਮਃ ੫) ੫. ਮਨ ਕਰਕੇ. "ਪਿਆਇ ਸੋ ਪ੍ਰਭੁ ਮਨਿ ਮੁਖੀ." (ਆਸਾ ਛੰਤ ਮਃ ੫) ੬. ਮਨ ਵਿੱਚੋਂ ਦਿਲੋਂ. "ਚੂਕਾ ਮਨਿ ਅਭਿਮਾਨੁ." (ਪ੍ਰਭਾ ਮਃ ੧) ੭. ਮਨ ਦੇ. "ਮਨਿ ਜੀਤੈ ਜਗੁ ਜੀਤੁ." (ਜਪੁ) ਮਨ ਦੇ ਜਿੱਤਣ ਤੋਂ। ੮. ਮਨ ਦੀ. "ਮਨਿ ਪੂਰਨ ਹੋਈ ਆਸਾ." (ਸੋਰ ਮਃ ੫) ੯. ਸੰਕਲਪ ਵ੍ਰਿੱਤਿ. ਦੇਖੋ, ਅੰਤਹਕਰਣ.
Source: Mahankosh