Definition
ਸੰਗ੍ਯਾ- ਸਨੇਹ ਕਰਨ ਵਾਲਾ. ਦੋਸ੍ਤ. "ਮਿਤ੍ਰ ਘਣੇਰੇ ਕਰਿ ਥਕੀ." (ਸ੍ਰੀ ਮਃ ੩) ਦੇਖੋ, ਮੀਤ¹।#੨. ਸੂਰਜ. ਪ੍ਰਭਾਕਰ. "ਤਵ ਅਖਿਆਨ ਮੇ ਮਿਤ੍ਰ ਕੀ ਰਹੀ ਨ ਜਬ ਪਹ਼ਿਚਾਨ। ਕਹਨ ਲਗ੍ਯੋ ਸਭ ਜਗਤ ਤੁਹਿ ਨਾਮ ਉਲੂਕ ਬਖਾਨ."² (ਬਸੰਤ ਸਤਸਈ) ੩. ਇੱਕ ਵਿਦ੍ਵਾਨ ਬ੍ਰਾਹਮਣ, ਜਿਸ ਦੀ ਪੁਤ੍ਰੀ ਮੈਤ੍ਰੇਯੀ ਪ੍ਰਸਿੱਧ ਪੰਡਿਤਾ ਹੋਈ ਹੈ. ਦੇਖੋ, ਯਾਗ੍ਯਵਲਕ੍ਯ। ੪. ਅੱਕ ਦਾ ਪੌਧਾ। ੫. ਦੇਖੋ, ਮਿਤ੍ਰਾਵਰੁਣ.
Source: Mahankosh