Definition
ਮੰਡਿਆਲ ਰਾਜਪੂਤਾਂ ਦੀ ਰਾਜਧਾਨੀ, ਜੋ ਕਾਂਗੜੇ ਪਹਾੜ ਦੀ ਪ੍ਰਸਿੱਧ ਰਿਆਸਤ ਹੈ, ਇਸ ਦਾ ਪ੍ਰਧਾਨ ਨਗਰ "ਮੰਡੀ" ਦਰਿਆ ਬਿਆਸ ਦੇ ਕਿਨਾਰੇ ਅਜਬਰਸੇਨ ਨੇ ਸਨ ੧੫੨੭ ਵਿੱਚ ਵਸਾਇਆ ਸੀ. ਮੰਡੀ ਪਠਾਨਕੋਟ ਤੋਂ ੧੩੧ ਅਤੇ ਸ਼ਿਮਲੇ ਤੋਂ ੮੮ ਮੀਲ ਹੈ. ਇਸ ਦੀ ਉਚਿਆਈ ਸਮੁੰਦਰ ਤੋਂ ੨੦੦੦ ਫੁਟ ਹੈ. ਰਿਆਸਤ ਮੰਡੀ ਦਾ ਰਕਬਾ ੧੨੦੦ ਵਰਗ ਮੀਲ ਅਤੇ ਆਬਾਦੀ ੧੮੫, ੦੪੮ ਹੈ. ਮੰਡੀ ਦਾ ਨੰਬਰ ਪੰਜਾਬ ਵਿੱਚ ਛੇਵਾਂ¹ ਹੈ. ੧. ਨਵੰਬਰ ਸਨ ੧੯੨੧ ਤੋਂ ਇਸ ਦਾ ਗਵਰਨਮੇਂਟ ਨਾਲ ਨੀਤਿ ਸੰਬੰਧ ਏ. ਜੀ. ਜੀ. ਪੰਜਾਬ ਸਟੇਟਸ ਦ੍ਵਾਰਾ ਹੈ. ਵਰਤਮਾਨ ਰਾਜਾ ਸਾਹਿਬ ਦਾ ਨਾਮ ਜੋਗੇਂਦ੍ਰਸੇਨ ਹੈ, ਜਿਨ੍ਹਾਂ ਦਾ ਜਨਮ ੧੯. ਅਗਸਤ ਸਨ ੧੯੦੪ ਨੂੰ ਹੋਇਆ ਹੈ. ਫਰਵਰੀ ੧੯੨੩ ਵਿੱਚ ਰਾਜਾ ਸਾਹਿਬ ਦੀ ਸ਼ਾਦੀ ਮਹਾਰਾਜਾ ਜਗਤਜੀਤ ਸਿੰਘ ਜੀ ਕਪੂਰਥਲਾ ਦੀ ਸੁਪੁਤ੍ਰੀ ਬੀਬੀ ਅਮ੍ਰਿਤਕੌਰ ਨਾਲ ਵਡੀ ਧੂਮਧਾਮ ਨਾਲ ਹੋਈ.#ਇਸ ਰਿਆਸਤ ਦਾ ਰਾਜਾ ਸਿੱਧਸੇਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਦਾ ਪ੍ਰੇਮਭਾਵ ਰਖਦਾ ਰਿਹਾ ਅਰ ਗੁਰੂ ਸਾਹਿਬ ਨੂੰ ਰਿਆਸਤ ਵਿੱਚ ਬੁਲਾਕੇ ਸੇਵਾ ਕੀਤੀ. ਇੱਕ ਗੁਰਦ੍ਵਾਰਾ ਵਿਪਾਸ਼ਾ ਦੇ ਕਿਨਾਰੇ, ਦੂਜਾ ਰਾਜਮਹਿਲ ਵਿੱਚ ਹੈ. ਦੇਖੋ, ਸਿੱਧਸੇਨ ਅਤੇ ਪਾਡਲ ਸਾਹਿਬ। ੨. ਬਹੁਤ ਕਲੀਆਂ ਦਾ ਘੇਰਦਾਰ ਅੰਗਾ। ੩. ਫਲ ਅੰਨ ਸਬਜ਼ੀ ਪਸ਼ੂ ਆਦਿ ਦੇ ਵਿਕਣ ਦਾ ਬਾਜ਼ਾਰ.
Source: Mahankosh
Shahmukhi : منڈی
Meaning in English
market, mart, trading centre; cattle fair
Source: Punjabi Dictionary
MAṆḌI
Meaning in English2
s. f, market, a particular market for any one thing, a mart, an emporium; the name of a city and state in the hills.
Source:THE PANJABI DICTIONARY-Bhai Maya Singh