ਮੰਤ੍ਰੜਾ
mantrarhaa/mantrarhā

Definition

ਸੰ. मन्त्रु. ਧਾ- ਗੁਪਤ ਬਾਤ ਕਰਨਾ, ਆਦਰ ਕਰਨਾ, ਬੁਲਾਉਣਾ (ਸੱਦਣਾ), ਵਿਚਾਰ ਕਰਨਾ। ੨. ਸੰਗ੍ਯਾ- ਸਲਾਹ. ਮਸ਼ਵਰਾ. "ਇਹ ਭਾਂਤ ਮੰਤ੍ਰ ਵਿਚਾਰਿਓ." (ਰਾਮਾਵ) ੩. ਵੇਦ ਦਾ ਪਦ ਅਤੇ ਮੂਲ ਪਾਠ। ੪. ਗੁਰਉਪਦੇਸ਼. "ਜੋ ਇਹੁ ਮੰਤ ਕਮਾਵੈ ਨਾਨਕ." (ਆਸਾ ਮਃ ੫) "ਗੁਰਮੰਤ੍ਰੜਾ ਚਿਤਾਰਿ." (ਵਾਰ ਗੂਜ ੨. ਮਃ ੫) ੫. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਜੋ ਮਨਨ ਕਰੀਏ ਉਹ ਮੰਤ੍ਰ ਹੈ। ੬. ਤੰਤ੍ਰਸ਼ਾਸਤ੍ਰ ਅਨੁਸਾਰ ਕਿਸੇ ਦੇਵਤਾ ਨੂੰ ਰਿਝਾਉਣ ਅਥਵਾ ਕਾਰਯਸਿੱਧੀ ਲਈ ਜਪਣ ਯੋਗ੍ਯ ਸ਼ਬਦ. "ਨ ਜੰਤ੍ਰ ਮੇ ਨ ਤੰਤ੍ਰ ਮੇ ਨ ਮੰਤ੍ਰ ਵਸ ਆਵਈ." (ਅਕਾਲ)
Source: Mahankosh