ਯੰਤ੍ਰ
yantra/yantra

Definition

ਸੰ. यन्त्र्. ਧਾ- ਆਪਣੇ ਅਧੀਨ ਰੱਖਣਾ, ਸਿਕੋੜਨਾ। ੨. ਸੰਗ੍ਯਾ- ਕਲ. ਮਸ਼ੀਨ। ੩. ਬਾਜਾ। ੪. ਸ਼ਸਤ੍ਰ। ੫. ਜਿੰਦਾ. ਤਾਲਾ। ੬. ਤੰਤ੍ਰਸ਼ਾਸਤ੍ਰ ਅਨੁਸਾਰ ਦੇਵਤਾ ਗ੍ਰਹ ਆਦਿ ਦਾ ਲੀਕਾਂ ਖਿੱਚਕੇ ਬਣਾਇਆ, ਗੋਲ ਚੁਕੌਣਾ ਅੱਠ ਪਹਿਲੂ ਆਦਿ ਘੇਰਾ ਜਿਵੇਂ- ਜਨਮ ਕੁੰਡਲੀ ਦਾ ਬਾਰਾਂ ਖਾਨੇ ਦਾ ਯੰਤ੍ਰ ਹੁੰਦਾ ਹੈ.
Source: Mahankosh