Definition
ਅ਼. [رقبہ] ਸੰਗ੍ਯਾ- ਗਰਦਨ. ਗ੍ਰੀਵਾ। ੨. ਜ਼ਮੀਨ (ਭੂਮਿ) ਦਾ ਲੰਬਾਉ ਚੌੜਾਉ. ਵਿਸ੍ਤਾਰ. area । ੩. ਗ਼ੁਲਾਮ। ੪. ਜਿਲਾ ਲੁਦਿਆਨਾ, ਤਸੀਲ ਜਗਰਾਉਂ, ਥਾਣਾ ਦਾਖਾ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ "ਮੁੱਲਾਪੁਰ" ਤੋਂ ਦੋ ਮੀਲ ਦੱਖਣ ਹੈ. ਇਸ ਪਿੰਡ ਤੋਂ ਉੱਤਰ ਪੱਛਮ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਸਤਿਗੁਰੂ ਜੀ ਜਦ ਇੱਥੇ ਵਿਰਾਜੇ ਹੋਏ ਸਨ, ਤਾਂ ਇੱਕ ਦਾਖੇ ਪਿੰਡ ਦੀ ਮਾਈ ਗੁਰੂ ਜੀ ਲਈ ਮਿੱਸੇ ਪ੍ਰਸਾਦੇ ਲੈਕੇ ਆਈ. ਸਤਿਗੁਰਾਂ ਪ੍ਰਸਾਦੇ ਛਕਕੇ ਉਸ ਮਾਈ ਨੂੰ ਨਿਹਾਲ ਕੀਤਾ. ਗੁਰਦ੍ਵਾਰਾ ਬਣਿਆ ਹੋਇਆ ਹੈ. ਨਿਹੰਗਸਿੰਘ ਪੁਜਾਰੀ ਹੈ. ਗੁਰਦ੍ਵਾਰੇ ਨੂੰ "ਦਮਦਮਾ" ਸਾਹਿਬ ਆਖਦੇ ਹਨ.
Source: Mahankosh