Definition
ਵਿ- ਜੰਗ ਜਿੱਤਣ ਵਾਲਾ. "ਰਣਜੀਤ ਬੜਾ ਅਖਾੜਾ." (ਆਸਾ ਮਃ ੫) ਭਾਵ- ਵਿਕਾਰਦੰਗਲ ਫਤੇ ਕਰਨ ਵਾਲਾ। ੨. ਸੰਗ੍ਯਾ- ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਨਗਾਰਾ, ਜੋ ਸਵਾਰੀ ਦੇ ਅੱਗੇ ਵੱਜਿਆ ਕਰਦਾ ਸੀ. "ਗੁਰੁਘਰ ਕੋ ਰਣਜੀਤ ਨਗਾਰਾ." (ਗੁਪ੍ਰਸੂ) ਇਹ ਨਗਾਰਾ ਸੰਮਤ ੧੭੪੧ ਵਿੱਚ ਆਨੰਦਪੁਰ ਤਿਆਰ ਹੋਇਆ ਸੀ। ੩. ਕਵਿ ਸੈਨਾਪਤਿ ਨੇ ਗੁਰੁਸੋਭਾ ਗ੍ਰੰਥ ਵਿੱਚ ਸਾਹਿਬਜ਼ਾਦਾ ਅਜੀਤਸਿੰਘ ਜੀ ਲਈ ਰਣਜੀਤ ਅਤੇ ਰਣਜੀਤਸਿੰਘ ਨਾਮ ਵਰਤਿਆ ਹੈ- "ਲਰਤ ਸਿੰਘਰਣਜੀਤ ਤਹਿਂ ਫੌਜ ਦਈ ਸਭ ਮੋਰ." (ਗੁਰੁਸ਼ੋਭਾ)
Source: Mahankosh