ਰਤਨ
ratana/ratana

Definition

ਸੰ. रत्न. (ਦੇਖੋ, ਰਮ੍‌ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍‍, ਰੰਭਾ ਅਪਸਰਾ, ਲਕ੍ਸ਼੍‍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)
Source: Mahankosh

Shahmukhi : رتن

Parts Of Speech : noun, masculine

Meaning in English

jewel, gem, pearl, any precious stone, especially ruby
Source: Punjabi Dictionary