ਰਾਜੋਮਾਜਰਾ
raajomaajaraa/rājomājarā

Definition

ਰਿਆਸਤ ਪਟਿਆਲਾ, ਨਜਾਮਤ ਸੁਨਾਮ, ਤਸੀਲ ਅਤੇ ਥਾਣਾ ਧੂਰੀ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਧੂਰੀ ਤੋਂ ਚਾਰ ਮੀਲ ਦੱਖਣ ਪੱਛਮ ਹੈ. ਇਸ ਪਿੰਡ ਤੋਂ ਉੱਤਰ ਪੂਰਵ ਪਾਸ ਹੀ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਵਿਰਾਜੇ ਹਨ. ਛੋਟਾ ਜੇਹਾ ਗੁਰੂਦ੍ਵਾਰਾ ਬਣਿਆ ਹੋਇਆ ਹੈ. ੨੦. ਵਿੱਘੇ ਜ਼ਮੀਨ ਪਿੰਡ ਵੱਲੋਂ ਹੈ. ਪੁਜਾਰੀ ਸਿੰਘ ਹੈ.
Source: Mahankosh