ਰਾਸਿ
raasi/rāsi

Definition

ਸੰ. ਰਾਸ਼ਿ. ਸੰਗ੍ਯਾ- ਸਮੂਹ. ਢੇਰ. ਸਮੁਦਾਯ। ੨. ਜ੍ਯੋਤਿਸਚਕ੍ਰ ਦਾ ਬਾਰ੍ਹਵਾਂ ਅੰਸ਼। ੩. ਮੇਸ ਆਦਿ ਰਾਸ਼ਿ ਵਾਲਾ ਚਕ੍ਰ। ੪. ਮੂਲਧਨ. "ਜਿਨਾ ਰਾਸਿ ਨ ਸਚੁ ਹੈ, ਕਿਉ ਤਿਨਾ ਸੁਖ ਹੋਇ?" (ਸ੍ਰੀ ਮਃ ੧) ੫. ਖਰੀਦਿਆ ਹੋਇਆ ਮਾਲ. "ਪੂੰਜੀ ਸਾਬਤੁ, ਰਾਸਿ ਸਲਾਮਤਿ," (ਮਾਰੂ ਸੋਲਹੇ ਮਃ ੧) ੬. ਫ਼ਾ. [راست] ਰਾਸ੍ਤ. ਵਿ- ਸਿੱਧਾ। ੭. ਸੰਗ੍ਯਾ- ਸਤ੍ਯ. ਸੱਚ. "ਦ੍ਵਾਰਿਕਾ ਨਗਰੀ, ਰਾਸਿ ਬੁਗੋਈ." (ਤਿਲੰ ਨਾਮਦਵ) ੮. ਸਹੀ. ਦੁਰੁਸ੍ਤ ਠੀਕ. "ਤਿਸੁ ਸੇਵਕ ਕੇ ਕਾਰਜ ਰਾਸਿ." (ਸੁਖਮਨੀ) "ਕਾਰਜੁ ਸਗਲਾ ਰਾਸਿ ਥੀਆ" (ਪ੍ਰਭਾ ਮਃ ੫) ੯. ਫ਼ਾ. [راستی] ਰਾਸ੍ਤੀ. "ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੈ ਰਾਸਿ." (ਵਾਰ ਆਸਾ) ਰਾਸ੍ਤੀ ਤੇ ਕਿਸ ਨੂੰ ਲਿਆਵੇਗਾ। ੧੦. ਫ਼ਾ. [آراستہ] ਆਰਾਸ੍ਤਹ. ਸਵਾਰਿਆ ਹੋਇਆ. ਸਜਾਇਆ ਹੋਇਆ. "ਜੋ ਨ ਢਹੰਦੋ ਮੂਲਿ, ਸੋ ਘਰੁ ਰਾਸਿ ਕਰਿ." (ਆਸਾ ਮਃ ੫) ਉਹ ਘਰ ਆਰਾਸ੍ਤਹ ਕਰ। ੧੧. ਦੇਖੋ, ਰਾਸ ੭. "ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ." (ਸ. ਕਬੀਰ) ੧੨. ਗੁਰਬਾਣੀ ਵਿੱਚ ਕ੍ਰਿਸਨਲੀਲਾ ਦੀ ਰਾਸ ਲਈ ਭੀ ਰਾਸਿ ਸ਼ਬਦ ਆਉਂਦਾ ਹੈ. ਦੇਖੋ, ਰਾਸਿਮੰਡਲੁ ੧.
Source: Mahankosh