Definition
ਜਿਲਾ ਫ਼ਿਰੋਜ਼ਪੁਰ, ਤਸੀਲ ਥਾਣਾ ਮੁਕਤਸਰ ਦਾ ਪਿੰਡ. ਜੋ ਰੇਲਵੇ ਸਟੇਸ਼ਨ ਮੁਕਤਸਰ ਤੋਂ ਚਾਰ ਮੀਲ ਦੱਖਣ ਪੂਰਵ ਹੈ. ਇਸ ਪਿੰਡ ਦੀ ਵਸੋਂ ਦੇ ਨਾਲ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਦ੍ਵਾਰਾ ਹੈ. ਗੁਰੂ ਸਾਹਿਬ ਨੇ ਇੱਥੇ ਇੱਕ ਪਾਪੀ ਜੀਵ ਨੂੰ ਘੋਗੜ ਦੀ ਜੋਨਿ ਤੋਂ ਮੁਕਤ ਕੀਤਾ. ਛੋਟਾ ਗੁਰਦ੍ਵਾਰਾ ਬਣਿਆ ਹੋਇਆ ਹੈ. ਪਾਸ ਰਹਿਣ ਲਈ ਮਕਾਨ ਹਨ. ਦਸ ਘੁਮਾਉਂ ਜ਼ਮੀਨ ਪਿੰਡ ਵੱਲੋਂ ਹੈ. ਪੁਜਾਰੀ ਸਿੰਘ ਹੈ.
Source: Mahankosh