Definition
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ.
Source: Mahankosh
Shahmukhi : رُوپ
Meaning in English
form, shape, look, appearance; beauty, comeliness; guise, mode, manner, aspect, form, notation
Source: Punjabi Dictionary
RÚP
Meaning in English2
s. m, Form, shape, appearance, countenance, visage, colour; manner, condition:—rúpjast, rúpjist, s. m. The name of a compound medicine used for the eyes:—rúpmáṉ, a. Handsome, good looking, beautiful:—rúp ras, s. m. A medicinal preparation of silver:—rúp sarúp, a. Beautiful:—rúpwaṇt, rúpwáṉ, a. Handsome, good looking, beautiful.
Source:THE PANJABI DICTIONARY-Bhai Maya Singh