ਵਿਦਿਆ
vithiaa/vidhiā

Definition

ਸੰਗ੍ਯਾ- ਜਾਣਨ. ਇਲਮ. ਦੇਖੋ, ਵਿਦ੍ਯਾ. "ਵਿਦਿਆ ਵੀਚਾਰੀ ਤਾਂ, ਪਰਉਪਕਾਰੀ." (ਆਸਾ ਮਃ ੧) ਤਾਂ (ਤਦ) ਵਿਦ੍ਯਾਵੀਚਾਰੀ ਹੈ, ਜਾਂ ਪਰਉਪਕਾਰ ਕਰਦਾ ਹੈ। ੨. ਦੇਖੋ, ਵਿਦਾ.; ਸੰਗ੍ਯਾ- ਜਾਣਨ ਦੀ ਕ੍ਰਿਯਾ. ਇ਼ਲਮ. ਦੇਖੋ, ਵਿਦ੍‌ ਧਾ. ਵਿਦ੍ਯਾ ਅਨੰਤ ਹਨ, ਪਰ ਆਪਣੀ ਆਪਣੀ ਬੁੱਧਿ ਅਨੁਸਾਰ ਲੋਕਾਂ ਨੇ ਅਨੇਕ ਭੇਦ ਕਲਪੇ ਹਨ. ਦੇਖੋ, ਅਠਾਰਹਿ ਵਿਦ੍ਯਾ, ਸੋਲਹ ਕਲਾ, ਕਲਾ ੧੧, ਚਉਦਹ ਵਿਦ੍ਯਾ, ਚੌਸਠ ਕਲਾ ਅਤੇ ਦਸਚਾਰ ਚਾਰ.#ਇਸ ਵੇਲੇ ਜੋ ਵਿਦ੍ਵਾਨਾਂ ਨੇ ਭੇਦ ਮੰਨੇ ਹਨ, ਉਨ੍ਹਾਂ ਵਿੱਚੋਂ ਪ੍ਰਧਾਨ ਅੰਗ ਵਿਦ੍ਯਾ ਦੇ ਇਹ ਹਨ-#(੧) ਵਿਗ੍ਯਾਨ (Philosophy) ਇਸ ਦੇ ਅੰਗ ਹਨ-#(ੳ) ਮਾਨਵੀ ਵਿਗ੍ਯਾਨ (Psychology)#(ਅ) ਨ੍ਯਾਯ (Logic)#(ੲ) ਚਰਚਾ ਵਿਦ੍ਯਾ (Dialectics)#(ਸ) ਸਦਾਚਾਰ ਵਿਦ੍ਯਾ (Ethics)#(ਹ) ਧਰਮ ਵਿਦ੍ਯਾ (Religion)#(ਕ) ਬ੍ਰਹਮ ਵਿਦ੍ਯਾ (Theology)#(ਖ) ਆਤਮ ਵਿਦ੍ਯਾ (Metaphysics)#(ਗ) ਭੂਤ ਵਿਦ੍ਯਾ (Spiritualism)#(ਘ) ਜੋਤਿਸ ਵਿਦ੍ਯਾ (Astrology)#(ਙ) ਰਮਲ ਵਿਦ੍ਯਾ (Geomancy)#(ਚ) ਸਮਾਜ ਵਿਦ੍ਯਾ (Sociology) ਇਸ ਦੇ ਅਵਾਂਤਰ ਹਨ- ਸਮਾਜਗਣਿਤ- Statistics, ਨੀਤਿ- Political Science, ਸੰਜਮ ਵਿਦ੍ਯਾ- Economics ਘਰੋਗੀ ਸੰਜਮ ਵਿਦ੍ਯਾ- Domestic Economy, ਤਾਲੀਮ- Education, ਆਦਿ.#(੨) ਸਾਇੰਸ (Science) ਇਸ ਦੇ ਅੰਗ ਹਨ-#(ੳ) ਗਣਿਤ (Mathematics) ਇਸ ਦੇ ਅਵਾਂਤਰ ਹਨ-#ਹਿਸਾਬ- Arithmetic,#ਰੇਖਾਗਣਿਤ- Geometry,#ਮਾਪ ਵਿਦ੍ਯਾ –Mensuration,#ਅਲਜਬਰਾ- Algebra, ਆਦਿ#(ਅ) ਖਗੋਲ ਵਿਦਯਾ (Astronomy).#(ੲ) ਪਦਾਰਥ ਵਿਦ੍ਯਾ (Physics).#(ਸ) ਰਸਾਇਣ ਵਿਦ੍ਯਾ (Chemistry)#(ਹ) ਭੂਗਰਭ ਵਿਦ੍ਯਾ (Geology)#(ਕ) ਜੀਵਨ ਵਿਦ੍ਯਾ (Biology) ਇਸ ਦੇ ਅੰਗ ਹਨ-#ਵਨਸਪਤਿ ਵਿਦ੍ਯਾ Botony,#ਜੀਵਜੰਤੂ ਵਿਦ੍ਯਾ- Zoology ਇਸ ਦੇ ਹੀ ਅਵਾਂਤਰ ਹੈ,#ਪੰਛੀ ਵਿਦ੍ਯਾ- Ornithology#(ਖ) ਧਾਤੁ ਵਿਦਯਾ (Mineralogy)#(ਗ) ਦ੍ਰਵੀ ਵਿਦ੍ਯਾ (Hydrostatics)#ਵੈਦ੍ਯ ਵਿਦ੍ਯਾ (Medicine) ਜਿਸ ਦੇ ਅਵਾਂਤਰ ਮਾਨਵ ਚਿਕਿਤਸਾ- Human Pathology, ਪਸ਼ੁਚਿਕਿਤਸਾ- Veterinary science ਜੱਰਾਹੀ- Surgery, ਆਦਿ ਹਨ.#(ਙ) ਅੰਗ ਵਿਦ੍ਯਾ (Anatomy)#(ਚ) ਸ਼ਰੀਰ ਵਿਦ੍ਯਾ (Physiology)#(ਛ) ਇੰਜਨੀਅਰੀ (Engineering)#(ਜ) ਖੇਤੀ ਬਾੜੀ (Agriculture)#(ਝ) ਪੁਰਾਣੇ ਖੰਡਹਰਾਂ ਦੀ ਖੋਜ (Archeology)#(ਙ) ਸ਼ਬਦ ਵਿਦ੍ਯਾ (Acoustics) ਆਦਿ#(੩) ਇਤਿਹਾਸ ਵਿਦ੍ਯਾ (History) ਅਥਵਾ (Chronology)#(੪) ਭੁਗੋਲ ਵਿਦ੍ਯਾ (Geography)#(੫) ਹੁਨਰ ਅਤੇ ਕਾਰੀਗਰੀ (Arts and crafts) ਜਿਸ ਦੇ ਅੰਗ ਹਨ-#(ੳ) ਰਾਗ ਵਿਦ੍ਯਾ (Music)#(ਅ) ਚਿਤ੍ਰਕਾਰੀ (Painting)#(ੲ) ਨੱਕਾਸ਼ੀ (Drawing).#(ਸ) ਅਕਸ ਵਿਦ੍ਯਾ (Photography).#(ਹ) ਉੱਕਰਣਾ (Engraving).#(ਕ) ਸੰਗਤਰਾਸ਼ੀ (Sculpture).#(ਖ) ਸ਼ਿਲਪ (Architecture).#(ਗ) ਕਸੀਦਾ (Embroidery). ਆਦਿ,#(੬) ਸਾਹਿਤ੍ਯ ਵਿਦ੍ਯਾ (Literature). ਜਿਸ ਦੇ ਅੰਗ ਹਨ-#(ੳ) ਭਾਸਾ ਗ੍ਯਾਨ (Languages).#(ਅ) ਭਾਸ਼੍ਯ ਵਿਦ੍ਯਾ (Philology).#(ੲ) ਵਾਕ੍ਯ ਵਿਦ੍ਯਾ (Phonetics).#(ਸ) ਵ੍ਯਾਕਰਣ (Grammar).#(ਹ) ਛੰਦ ਵਿਦ੍ਯਾ (Prosozy).#(ਕ) ਅਲੰਕਾਰ ਵਿਦ੍ਯਾ (Rhetoric), ਆਦਿ.
Source: Mahankosh

WIDIÁ

Meaning in English2

a, Dismissed, parted, having taken leave; dismission, adieu.
Source:THE PANJABI DICTIONARY-Bhai Maya Singh